ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ: ਕੱਲ੍ਹ 1 ਅਕਤੂਬਰ ਤੋਂ ਨਵੇਂ ਸਮੇਂ ‘ਤੇ ਲੱਗਣਗੇ ਸਕੂਲ

Top Trending News ਪੰਜਾਬ
  • ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ: ਕੱਲ੍ਹ 1 ਅਕਤੂਬਰ ਤੋਂ ਨਵੇਂ ਸਮੇਂ ‘ਤੇ ਲੱਗਣਗੇ ਸਕੂਲ

ਚੰਡੀਗੜ੍ਹ: 30 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ 1 ਅਕਤੂਬਰ ਤੋਂ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਨਵੇਂ ਸਮੇਂ ਮੁਤਾਬਕ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਛੁੱਟੀ ਹੋਵੇਗੀ। ਇਸ ਤੋਂ ਪਹਿਲਾਂ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ। ਸਿੱਖਿਆ ਵਿਭਾਗ ਵੱਲੋਂ ਇਹ ਨਵਾਂ ਸਮਾਂ ਸੂਬੇ ਦੇ ਪ੍ਰਾਇਮਰੀ, ਸੈਕੰਡਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਸਮਾਂ 31 ਅਕਤੂਬਰ 2026 ਤੱਕ ਲਾਗੂ ਰਹੇਗਾ।

ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਨਵੇਂ ਸਮੇਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ, ਤਾਂ ਜੋ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ।

ਸਾਲ ਵਿੱਚ 3 ਵਾਰ ਬਦਲਦਾ ਹੈ ਸਕੂਲਾਂ ਦਾ ਸਮਾਂ:ਪੰਜਾਬ ਵਿੱਚ ਮੌਸਮ ਦੇ ਹਿਸਾਬ ਨਾਲ ਸਕੂਲਾਂ ਦੇ ਸਮੇਂ ਵਿੱਚ ਸਾਲ ਦੌਰਾਨ ਤਿੰਨ ਵਾਰ ਤਬਦੀਲੀ ਕੀਤੀ ਜਾਂਦੀ ਹੈ।
1 ਅਪ੍ਰੈਲ ਤੋਂ 30 ਸਤੰਬਰ: ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ।
1 ਅਕਤੂਬਰ ਤੋਂ 31 ਅਕਤੂਬਰ: ਪ੍ਰਾਇਮਰੀ ਸਕੂਲ ਸਵੇਰੇ 8:30 ਤੋਂ ਦੁਪਹਿਰ 2:30 ਵਜੇ ਤੱਕ, ਜਦਕਿ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਤੋਂ ਦੁਪਹਿਰ 2:50 ਵਜੇ ਤੱਕ।
1 ਨਵੰਬਰ ਤੋਂ 28 ਫਰਵਰੀ: ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਲੱਗਦੇ ਹਨ।