LPG ਸਿਲੰਡਰ ਹੋਇਆ ਮਹਿੰਗਾ, ਤਿਉਹਾਰੀ ਸੀਜ਼ਨ ‘ਚ ਮਹਿੰਗਾਈ ਦਾ ਝਟਕਾ, ਪੜ੍ਹੋ ਕਿੰਨਾ ਵਧਿਆ ਰੇਟ?
ਨਵੀਂ ਦਿੱਲੀ 1 ਅਕਤੂਬਰ 2026
ਤਿਉਹਾਰਾਂ ਦੇ ਮੌਸਮ ਦੀ ਸ਼ੁਰੂਆਤ ਦੇ ਨਾਲ ਹੀ ਆਮ ਲੋਕਾਂ ਅਤੇ ਕਾਰੋਬਾਰੀਆਂ ਨੂੰ ਮਹਿੰਗਾਈ ਦਾ ਝਟਕਾ ਲੱਗਾ ਹੈ। ਸਰਕਾਰੀ ਤੇਲ ਵਪਾਰਕ ਕੰਪਨੀਆਂ ਨੇ 1 ਅਕਤੂਬਰ 2026 ਤੋਂ 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਵੱਖ-ਵੱਖ ਮਹਾਨਗਰਾਂ ਅਤੇ ਸ਼ਹਿਰਾਂ ਵਿੱਚ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 60 ਰੁਪਏ ਤੋਂ ਲੈ ਕੇ 71.50 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਦਾ ਸਿੱਧਾ ਪ੍ਰਭਾਵ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ, ਮਿਠਾਈ ਦੀਆਂ ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ’ਤੇ ਪੈ ਸਕਦਾ ਹੈ।
ਹਾਲਾਂਕਿ ਘਰੇਲੂ ਖਪਤਕਾਰਾਂ ਲਈ ਰਾਹਤ ਦੀ ਗੱਲ ਇਹ ਹੈ ਕਿ 14.2 ਕਿਲੋਗ੍ਰਾਮ ਵਾਲੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ।ਇਸ ਕਾਰਨ ਘਰਾਂ ਵਿੱਚ ਰਸੋਈ ਲਈ ਵਰਤੇ ਜਾਣ ਵਾਲੇ ਗੈਸ ਸਿਲੰਡਰ ਦੀ ਕੀਮਤ ਪਹਿਲਾਂ ਵਾਂਗ ਹੀ ਰਹੇਗੀ।
ਤੇਲ ਕੰਪਨੀਆਂ ਵੱਲੋਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਦੀਆਂ ਕੀਮਤਾਂ ਦੀ ਸਮੀਖਿਆ ਕੀਤੀ ਜਾਂਦੀ ਹੈ। ਵਪਾਰਕ ਗੈਸ ਦੀਆਂ ਕੀਮਤਾਂ ਵਿੱਚ ਤਾਜ਼ਾ ਵਾਧਾ ਤਿਉਹਾਰੀ ਮੌਸਮ ਦੌਰਾਨ ਕਾਰੋਬਾਰੀਆਂ ਦੇ ਖਰਚਿਆਂ ਨੂੰ ਪ੍ਰਭਾਵਿਤ ਕਰ ਸਕਦਾ ਹੈ।







