BREAKING- CM ਭਗਵੰਤ ਮਾਨ ਨੂੰ ਜਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Top Trending News ਪੰਜਾਬ

 

BREAKING- CM ਭਗਵੰਤ ਮਾਨ ਨੂੰ ਜਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

ਚੰਡੀਗੜ੍ਹ, 1 ਅਕਤੂਬਰ 2026- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਪਾਨ ਜਾਣ ਦੀ ਇਜਾਜ਼ਤ ਨਾ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਸਿੰਘ ਪੰਨੂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਨੂੰ ਜਪਾਨ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ।

ਮੀਡੀਆ ਨਾਲ ਗੱਲਬਾਤ ਕਰਦਿਆਂ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਉਨ੍ਹਾਂ ਦੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਪਾਨ ਜਾਣ ਲਈ ਪਰਮਿਸ਼ਨ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਮਨਜ਼ੂਰੀ ਨਾ ਮਿਲਣ ਪਿੱਛੇ ਕੁਝ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ, ਹਾਲਾਂਕਿ ਉਨ੍ਹਾਂ ਕੋਲ ਇਸ ਸਬੰਧੀ ਪੂਰੀ ਵਿਸਥਾਰਿਤ ਜਾਣਕਾਰੀ ਮੌਜੂਦ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਜਾਜ਼ਤ ਨਾ ਮਿਲਣ ਕਾਰਨ ਮੁੱਖ ਮੰਤਰੀ ਹੁਣ ਜਪਾਨ ਨਹੀਂ ਜਾਣਗੇ।

ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਜਪਾਨ ਦੌਰੇ ਦੌਰਾਨ ਹਾਕੀ ਦਾ ਫਾਈਨਲ ਮੈਚ ਦੇਖਣਾ ਸੀ। ਹਾਲਾਂਕਿ, ਕੇਂਦਰ ਸਰਕਾਰ ਵੱਲੋਂ ਯਾਤਰਾ ਦੀ ਮਨਜ਼ੂਰੀ ਨਾ ਮਿਲਣ ਕਾਰਨ ਇਹ ਦੌਰਾ ਰੱਦ ਹੋ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਵੀ ਚਰਚਾ ਤੇਜ਼ ਹੋ ਗਈ ਹੈ।