Raja Warring resigns: ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ, ਟਵਿੱਟਰ ਬਾਇਓ ’ਚ ਲਿਖਿਆ ‘Former PPCC President’
ਚੰਡੀਗੜ੍ਹ, 1 ਅਕਤੂਬਰ 2026- ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ (Raja Warring resigns) ਦੇ ਦਿੱਤਾ ਹੈ। ਇਸ ਸਬੰਧੀ ਸੰਕੇਤ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਵੀ ਮਿਲਿਆ ਹੈ, ਜਿੱਥੇ ਉਨ੍ਹਾਂ ਨੇ ਆਪਣੇ ਟਵਿੱਟਰ/ਐਕਸ ਪ੍ਰੋਫਾਈਲ ’ਤੇ ‘Former PPCC President’ ਲਿਖਿਆ ਹੈ।
ਰਾਜਾ ਵੜਿੰਗ ਵੱਲੋਂ ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂ ਪੰਜਾਬ ਕਾਂਗਰਸ ਦੀ ਅਗਵਾਈ ਅਤੇ ਪਾਰਟੀ ਦੇ ਸੰਗਠਨ ਨੂੰ ਲੈ ਕੇ ਚਰਚਾਵਾਂ ਤੇਜ਼ ਹਨ। ਉਨ੍ਹਾਂ ਦੇ ਅਸਤੀਫ਼ੇ ਨਾਲ ਪੰਜਾਬ ਕਾਂਗਰਸ ਦੀ ਅਗਲੀ ਅਗਵਾਈ ਨੂੰ ਲੈ ਕੇ ਵੀ ਸਿਆਸੀ ਹਲਕਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ।
ਹਾਲਾਂਕਿ ਅਸਤੀਫ਼ੇ ਦੇ ਕਾਰਨਾਂ ਅਤੇ ਇਸ ਸਬੰਧੀ ਕਾਂਗਰਸ ਹਾਈਕਮਾਂਡ ਵੱਲੋਂ ਅਗਲਾ ਫੈਸਲਾ ਕੀ ਹੋਵੇਗਾ, ਇਸ ਬਾਰੇ ਵਿਸਥਾਰਿਤ ਜਾਣਕਾਰੀ ਦੀ ਉਡੀਕ ਹੈ। ਪਾਰਟੀ ਵੱਲੋਂ ਨਵੇਂ ਪੰਜਾਬ ਕਾਂਗਰਸ ਪ੍ਰਧਾਨ ਦੀ ਨਿਯੁਕਤੀ ਸਬੰਧੀ ਵੀ ਆਉਣ ਵਾਲੇ ਸਮੇਂ ਵਿੱਚ ਫੈਸਲਾ ਲਿਆ ਜਾ ਸਕਦਾ ਹੈ।







