- ਭਾਰਤ ਏਸ਼ੀਅਨ ਗੇਮਜ਼ ਦੇ ਫਾਈਨਲ ’ਚ: ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾਇਆ
- ਹੁਣ ਪਾਕਿਸਤਾਨ ਨਾਲ ਹੋਵੇਗਾ ਮੁਕਾਬਲਾ
ਨਵੀਂ ਦਿੱਲੀ, 1 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਰਤ ਨੇ ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਕੇ ਏਸ਼ੀਅਨ ਗੇਮਜ਼ ਦੇ ਕ੍ਰਿਕਟ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਹੁਣ ਸੋਨ ਤਮਗੇ ਲਈ ਭਾਰਤ ਦਾ ਮੁਕਾਬਲਾ ਪਾਕਿਸਤਾਨ ਨਾਲ ਹੋਵੇਗਾ। ਏਸ਼ੀਅਨ ਗੇਮਜ਼ ਦੇ ਕ੍ਰਿਕਟ ਮੁਕਾਬਲੇ ਵਿੱਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਭਾਰਤ ਅਤੇ ਪਾਕਿਸਤਾਨ ਆਹਮੋ-ਸਾਹਮਣੇ ਹੋਣਗੇ।
ਜਾਪਾਨ ਦੇ ਨਿਸ਼ਿਨ ਵਿੱਚ ਖੇਡੇ ਗਏ ਸੈਮੀਫਾਈਨਲ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ’ਤੇ 169 ਦੌੜਾਂ ਬਣਾਈਆਂ। ਜਵਾਬ ਵਿੱਚ ਸ਼੍ਰੀਲੰਕਾ ਦੀ ਪੂਰੀ ਟੀਮ ਸਿਰਫ਼ 9.5 ਓਵਰਾਂ ਵਿੱਚ 45 ਦੌੜਾਂ ’ਤੇ ਆਲਆਊਟ ਹੋ ਗਈ। ਸ਼੍ਰੀਲੰਕਾ ਦੇ 6 ਬੱਲੇਬਾਜ਼ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ।
ਭਾਰਤ ਵੱਲੋਂ ਜਸਪ੍ਰੀਤ ਬੁਮਰਾਹ, ਅਕਸ਼ਰ ਪਟੇਲ ਅਤੇ ਅਭਿਸ਼ੇਕ ਸ਼ਰਮਾ ਨੇ 2-2 ਵਿਕਟਾਂ ਲਈਆਂ, ਜਦਕਿ 3 ਸ਼੍ਰੀਲੰਕਾਈ ਬੱਲੇਬਾਜ਼ ਰਨਆਊਟ ਹੋਏ।
ਬੱਲੇਬਾਜ਼ੀ ਵਿੱਚ ਈਸ਼ਾਨ ਕਿਸ਼ਨ ਨੇ ਨਾਬਾਦ 80 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਤੋਂ ਇਲਾਵਾ ਵੈਭਵ ਸੂਰਯਵੰਸ਼ੀ ਨੇ 21 ਗੇਂਦਾਂ ’ਤੇ 38 ਦੌੜਾਂ ਬਣਾਈਆਂ। ਹੁਣ ਫਾਈਨਲ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੋਨ ਤਮਗੇ ਲਈ ਮੁਕਾਬਲਾ ਹੋਵੇਗਾ।







