ਭਾਰਤ ਨੇ ਪਾਕਿਸਤਾਨ ਨੂੰ 4-3 ਨਾਲ ਹਰਾਇਆ, ਏਸ਼ੀਅਨ ਗੇਮਜ਼ ਹਾਕੀ ਦੇ ਫਾਈਨਲ ’ਚ ਪਹੁੰਚਿਆ

Top Trending News ਖੇਡਾਂ
  • ਭਾਰਤ ਨੇ ਪਾਕਿਸਤਾਨ ਨੂੰ 4-3 ਨਾਲ ਹਰਾਇਆ, ਏਸ਼ੀਅਨ ਗੇਮਜ਼ ਹਾਕੀ ਦੇ ਫਾਈਨਲ ’ਚ ਪਹੁੰਚਿਆ

ਨਵੀਂ ਦਿੱਲੀ, 1 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਰਤ ਨੇ ਬੇਹੱਦ ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ 4-3 ਨਾਲ ਹਰਾ ਕੇ ਏਸ਼ੀਅਨ ਗੇਮਜ਼ ਦੇ ਪੁਰਸ਼ ਹਾਕੀ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਮੈਚ ਦੇ ਆਖਰੀ ਮਿੰਟ ਵਿੱਚ ਅਭਿਸ਼ੇਕ ਨੇ ਗੋਲ ਕਰਕੇ ਭਾਰਤ ਨੂੰ ਸ਼ਾਨਦਾਰ ਜਿੱਤ ਦਿਵਾਈ। ਹੁਣ ਸੋਨ ਤਮਗੇ ਲਈ ਭਾਰਤੀ ਟੀਮ ਦਾ ਮੁਕਾਬਲਾ 3 ਅਕਤੂਬਰ ਨੂੰ ਮਲੇਸ਼ੀਆ ਨਾਲ ਹੋਵੇਗਾ। ਮਲੇਸ਼ੀਆ ਨੇ ਦੂਜੇ ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 2-1 ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ।

ਆਖਰੀ 50 ਸਕਿੰਟਾਂ ’ਚ ਅਭਿਸ਼ੇਕ ਨੇ ਦਿਵਾਈ ਜਿੱਤ
ਭਾਰਤ ਨੇ ਮੈਚ ਦੇ 23ਵੇਂ ਮਿੰਟ ਤੱਕ 3-0 ਦੀ ਬੜ੍ਹਤ ਬਣਾ ਲਈ ਸੀ। ਹਾਲਾਂਕਿ, ਪਾਕਿਸਤਾਨ ਨੇ ਅਗਲੇ 26 ਮਿੰਟਾਂ ਵਿੱਚ ਤਿੰਨ ਗੋਲ ਕਰਕੇ ਸਕੋਰ 3-3 ਨਾਲ ਬਰਾਬਰ ਕਰ ਦਿੱਤਾ। ਮੈਚ ਦੇ 59ਵੇਂ ਮਿੰਟ ਤੱਕ ਦੋਵੇਂ ਟੀਮਾਂ ਬਰਾਬਰੀ ’ਤੇ ਸਨ। ਫਾਈਨਲ ਹੂਟਰ ਵੱਜਣ ਤੋਂ ਕਰੀਬ 50 ਸਕਿੰਟ ਪਹਿਲਾਂ ਅਭਿਸ਼ੇਕ ਨੇ ਫੀਲਡ ਗੋਲ ਕਰਕੇ ਭਾਰਤ ਨੂੰ 4-3 ਨਾਲ ਜਿੱਤ ਦਿਵਾ ਦਿੱਤੀ।

ਮੈਚ ਖ਼ਤਮ ਹੋਣ ਤੋਂ ਬਾਅਦ ਏਸ਼ੀਅਨ ਗੇਮਜ਼ ਦੇ ਪ੍ਰੋਟੋਕੋਲ ਅਨੁਸਾਰ ਭਾਰਤ ਅਤੇ ਪਾਕਿਸਤਾਨ ਦੇ ਖਿਡਾਰੀਆਂ ਨੇ ਇੱਕ-ਦੂਜੇ ਨਾਲ ਹੱਥ ਮਿਲਾਇਆ।