ਪੰਜਾਬ ’ਚ ਤਾਪਮਾਨ ’ਚ ਵੱਡੀ ਗਿਰਾਵਟ, ਆਉਣ ਵਾਲੇ ਦਿਨਾਂ ’ਚ ਹੋਰ ਠੰਢ ਵਧਣ ਦੇ ਆਸਾਰ

Top Trending News ਚੰਡੀਗੜ੍ਹ ਪੰਜਾਬ

 

ਪੰਜਾਬ ’ਚ ਤਾਪਮਾਨ ’ਚ ਵੱਡੀ ਗਿਰਾਵਟ, ਆਉਣ ਵਾਲੇ ਦਿਨਾਂ ’ਚ ਹੋਰ ਠੰਢ ਵਧਣ ਦੇ ਆਸਾਰ

ਚੰਡੀਗੜ੍ਹ 2 ਅਕਤੂਬਰ 2026

ਪੰਜਾਬ ਵਿੱਚ ਪਿਛਲੇ ਕਰੀਬ ਇੱਕ ਹਫ਼ਤੇ ਤੋਂ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿੱਚ ਆ ਰਹੇ ਇਸ ਬਦਲਾਅ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਠੰਢ ਦਾ ਅਹਿਸਾਸ ਵਧ ਗਿਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਪ੍ਰਗਟਾਈ ਹੈ।

ਮੌਸਮ ਵਿਭਾਗ ਮੁਤਾਬਕ ਪਹਾੜੀ ਸੂਬੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਤੋਂ ਇਲਾਵਾ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਹਲਕੀ ਬਾਰਿਸ਼ ਹੋ ਸਕਦੀ ਹੈ। ਬਾਰਿਸ਼ ਅਤੇ ਪਹਾੜੀ ਇਲਾਕਿਆਂ ਵਿੱਚ ਮੌਸਮ ਦੇ ਬਦਲਾਅ ਦਾ ਅਸਰ ਮੈਦਾਨੀ ਖੇਤਰਾਂ ’ਤੇ ਵੀ ਪੈਣ ਦੀ ਸੰਭਾਵਨਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਪਿਛਲੇ ਕਰੀਬ ਇੱਕ ਮਹੀਨੇ ਤੋਂ ਸਮੇਂ-ਸਮੇਂ ’ਤੇ ਬਾਰਿਸ਼ ਦਾ ਦੌਰ ਜਾਰੀ ਰਿਹਾ ਹੈ। ਇਸ ਕਾਰਨ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵਧਣ ਦੀ ਉਮੀਦ ਹੈ। ਖਾਸ ਕਰਕੇ ਸਵੇਰ ਅਤੇ ਸ਼ਾਮ ਦੇ ਸਮੇਂ ਤਾਪਮਾਨ ਵਿੱਚ ਕਮੀ ਦਾ ਅਸਰ ਵਧੇਰੇ ਮਹਿਸੂਸ ਹੋ ਸਕਦਾ ਹੈ।