Big Breaking: ਤਰਨਤਾਰਨ ਸਰਹੱਦ ਨੇੜੇ BSF ਨੇ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਕੀਤਾ ਢੇਰ
ਤਰਨਤਾਰਨ, 2 ਅਕਤੂਬਰ 2026- BSF ਜਵਾਨਾਂ ਨੇ ਇੱਕ ਵਾਰ ਫਿਰ ਦੇਸ਼ ਵਿਰੋਧੀ ਅਨਸਰਾਂ ਦੀਆਂ ਨਾਪਾਕ ਹਰਕਤਾਂ ਨੂੰ ਨਾਕਾਮ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਖੇਮਕਰਨ ਸੈਕਟਰ ਦੇ ਸਰਹੱਦੀ ਪਿੰਡ ਰਾਜੋਕੇ ਨੇੜੇ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ BSF ਦੇ ਜਵਾਨਾਂ ਨੇ ਗੋਲੀਬਾਰੀ ਦੌਰਾਨ ਢੇਰ ਕਰ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ, ਸਰਹੱਦ ’ਤੇ ਜ਼ੀਰੋ ਲਾਈਨ ਨੇੜੇ ਤਾਇਨਾਤ BSF ਦੇ ਜਵਾਨਾਂ ਨੇ ਰਾਤ ਦੇ ਸਮੇਂ ਦੋ ਸ਼ੱਕੀ ਵਿਅਕਤੀਆਂ ਦੀ ਹਿਲਜੁਲ ਦੇਖੀ। ਇਹ ਸ਼ੱਕੀ ਵਿਅਕਤੀ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਸੀਮਾ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।
ਮੌਕੇ ‘ਤੇ ਮੌਜੂਦ ਜਵਾਨਾਂ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਉਨ੍ਹਾਂ ਨੂੰ ਰੁਕਣ ਅਤੇ ਵਾਪਸ ਜਾਣ ਦੀ ਚੇਤਾਵਨੀ ਦਿੱਤੀ। ਪਰ ਜਵਾਨਾਂ ਵੱਲੋਂ ਦਿੱਤੀ ਗਈ ਚੇਤਾਵਨੀ ਨੂੰ ਅਣਦੇਖਾ ਕਰਦਿਆਂ, ਦੋਵੇਂ ਘੁਸਪੈਠੀਏ ਲਗਾਤਾਰ ਭਾਰਤੀ ਸਰਹੱਦ ਵੱਲ ਵਧਦੇ ਰਹੇ। ਸੁਰੱਖਿਆ ਲਈ ਖ਼ਤਰਾ ਦੇਖਦਿਆਂ BSF ਵੱਲੋਂ ਜਵਾਬੀ ਗੋਲੀਬਾਰੀ ਕੀਤੀ ਗਈ, ਜਿਸ ਵਿੱਚ ਦੋਵੇਂ ਘੁਸਪੈਠੀਏ ਮੌਕੇ ’ਤੇ ਹੀ ਮਾਰੇ ਗਏ।







