ਵੱਡੀ ਖ਼ਬਰ: ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਦੀ ਥਾਂ ਮਿਲੀ ਜ਼ਿੰਮੇਵਾਰੀ

Top Trending News ਪੰਜਾਬ

ਚੰਡੀਗੜ੍ਹ: 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕਾਂਗਰਸ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀ ਗਈ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਸਾਬਕਾ PCC ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ।

ਪਾਰਟੀ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਚੋਣਾਂ ਨਾਲ ਸਬੰਧਤ ਵੱਖ-ਵੱਖ ਕਮੇਟੀਆਂ ਦੇ ਵਰਕਿੰਗ ਪ੍ਰਧਾਨ, ਚੇਅਰਮੈਨ ਅਤੇ ਕੋ-ਚੇਅਰਮੈਨ ਪਹਿਲਾਂ ਵਾਂਗ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ।

ਪਰਗਟ ਸਿੰਘ ਦੀ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਕਾਂਗਰਸ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਗਠਨਾਤਮਕ ਪੱਧਰ ’ਤੇ ਤਬਦੀਲੀਆਂ ਹੋ ਰਹੀਆਂ ਹਨ। ਰਾਜਾ ਵੜਿੰਗ ਅਪ੍ਰੈਲ 2022 ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਸਨ।