Punjab News: ਦਰਦਨਾਕ ਸੜਕ ਹਾਦਸੇ ‘ਚ ਲੜਕੀ ਦੀ ਮੌਤ

Top Trending News ਪੰਜਾਬ

 

Punjab News: ਦਰਦਨਾਕ ਸੜਕ ਹਾਦਸੇ ‘ਚ ਲੜਕੀ ਦੀ ਮੌਤ

ਜੈਤੋ 3 ਅਕਤੂਬਰ 2026

ਜੈਤੋ ਵਿਖੇ ਲੰਘੀ ਸ਼ਾਮ ਰੇਲਵੇ ਸਟੇਸ਼ਨ ਨੇੜੇ ਵਾਪਰੇ ਸੜਕ ਹਾਦਸੇ ਵਿੱਚ 19 ਸਾਲਾ ਲੜਕੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਲੜਕੀ ਸੜਕ ’ਤੇ ਜਾ ਰਹੀ ਸੀ ਕਿ ਇਸ ਦੌਰਾਨ ਤੇਜ਼ ਰਫ਼ਤਾਰ ਸਕੌਡਾ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਲੜਕੀ ਕਰੀਬ 10 ਫੁੱਟ ਦੂਰ ਜਾ ਡਿੱਗੀ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।

ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਲੜਕੀ ਨੂੰ ਤੁਰੰਤ ਸਬ-ਡਿਵੀਜ਼ਨਲ ਹਸਪਤਾਲ ਜੈਤੋ ਪਹੁੰਚਾਇਆ। ਹਸਪਤਾਲ ਵਿੱਚ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸਿਵਲ ਹਸਪਤਾਲ ਕੋਟਕਪੂਰਾ ਰੈਫਰ ਕਰ ਦਿੱਤਾ ਗਿਆ।

ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਵੱਲੋਂ ਉਸ ਨੂੰ ਕੋਟਕਪੂਰਾ ਹਸਪਤਾਲ ਲਿਜਾਇਆ ਗਿਆ, ਜਿੱਥੇ ਪਹੁੰਚਣ ’ਤੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕਾ ਦੀ ਪਛਾਣ ਅਰਸ਼ਪ੍ਰੀਤ ਕੌਰ (19) ਪੁੱਤਰੀ ਇਕਬਾਲ ਸਿੰਘ, ਵਾਸੀ ਚੈਨਾ ਰੋਡ, ਜੈਤੋ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਹਾਦਸੇ ਸਬੰਧੀ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।