- ਵੱਡੀ ਖ਼ਬਰ: ਕੱਲ੍ਹ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਚੰਡੀਗੜ੍ਹ; 4 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਇੱਕ ਬਹੁਤ ਹੀ ਮਹੱਤਵਪੂਰਨ ਮੀਟਿੰਗ ਭਲਕੇ ਯਾਨੀ 5 ਅਕਤੂਬਰ, ਦਿਨ ਸੋਮਵਾਰ ਨੂੰ ਸੱਦੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਅਹਿਮ ਮੀਟਿੰਗ ਦੁਪਹਿਰੇ 2 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਸਰਕਾਰ ਦੇ ਤਮਾਮ ਕੈਬਨਿਟ ਮੰਤਰੀ ਸ਼ਾਮਲ ਹੋਣਗੇ ਅਤੇ ਰਾਜ ਦੇ ਵਿਕਾਸ ਨਾਲ ਜੁੜੇ ਕਈ ਪ੍ਰਮੁੱਖ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।







