ਵੱਡੀ ਖ਼ਬਰ: ਮਜੀਠੀਆ ਅੱਜ SIT ਅੱਗੇ ਹੋਣਗੇ ਪੇਸ਼

Top Trending News ਪੰਜਾਬ

 

ਵੱਡੀ ਖ਼ਬਰ: ਮਜੀਠੀਆ ਅੱਜ SIT ਅੱਗੇ ਹੋਣਗੇ ਪੇਸ਼

ਪਟਿਆਲਾ, 5 ਅਕਤੂਬਰ 2026

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ 5 ਅਕਤੂਬਰ ਨੂੰ ਕਥਿਤ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅੱਗੇ ਪੇਸ਼ ਹੋਣਗੇ। ਜਾਣਕਾਰੀ ਅਨੁਸਾਰ ਮਜੀਠੀਆ ਨੂੰ ਅੱਜ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਸੱਦਿਆ ਗਿਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਸਾਬਕਾ ਡੀਐਸਪੀ ਜਗਦੀਸ਼ ਭੋਲਾ ਨੂੰ ਵੀ ਪੁੱਛਗਿੱਛ ਲਈ ਸੱਦਿਆ ਗਿਆ ਹੈ। ਜੇਕਰ ਦੋਵੇਂ ਅੱਜ ਐਸਆਈਟੀ ਸਾਹਮਣੇ ਹਾਜ਼ਰ ਹੁੰਦੇ ਹਨ ਤਾਂ ਉਨ੍ਹਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ।

ਐਨਡੀਪੀਐਸ ਮਾਮਲੇ ਵਿੱਚ ਮਜੀਠੀਆ ਤੋਂ ਪਹਿਲਾਂ ਵੀ ਜਾਂਚ ਏਜੰਸੀ ਵੱਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਅੱਜ ਦੀ ਪੁੱਛਗਿੱਛ ਦੌਰਾਨ ਐਸਆਈਟੀ ਵੱਲੋਂ ਮਾਮਲੇ ਨਾਲ ਸਬੰਧਤ ਵੱਖ-ਵੱਖ ਪਹਿਲੂਆਂ, ਦਸਤਾਵੇਜ਼ਾਂ ਅਤੇ ਬਿਆਨਾਂ ਬਾਰੇ ਜਾਣਕਾਰੀ ਹਾਸਲ ਕੀਤੇ ਜਾਣ ਦੀ ਸੰਭਾਵਨਾ ਹੈ।

ਮਜੀਠੀਆ ਦੀ ਐਸਆਈਟੀ ਅੱਗੇ ਪੇਸ਼ੀ ਨੂੰ ਲੈ ਕੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਵੀ ਚਰਚਾ ਹੈ। ਹੁਣ ਦੇਖਣਾ ਹੋਵੇਗਾ ਕਿ ਅੱਜ ਦੀ ਪੁੱਛਗਿੱਛ ਦੌਰਾਨ ਜਾਂਚ ਟੀਮ ਵੱਲੋਂ ਕਿਹੜੇ ਸਵਾਲ ਕੀਤੇ ਜਾਂਦੇ ਹਨ ਅਤੇ ਜਾਂਚ ਕਿਸ ਦਿਸ਼ਾ ਵਿੱਚ ਅੱਗੇ ਵਧਦੀ ਹੈ।