ਪ੍ਰੇਮ ਵਿਆਹ ਤੋਂ ਖ਼ਫ਼ਾ ਲੜਕੀ ਵਾਲਿਆਂ ਨੇ ਘਰ ’ਚ ਦਾਖਲ ਹੋ ਕੇ ਚਲਾਈਆਂ ਗੋਲੀਆਂ, ਨੌਜਵਾਨ ਦੀ ਮੌਤ

Top Trending News ਪੰਜਾਬ

 

ਪ੍ਰੇਮ ਵਿਆਹ ਤੋਂ ਖ਼ਫ਼ਾ ਲੜਕੀ ਵਾਲਿਆਂ ਨੇ ਘਰ ’ਚ ਦਾਖਲ ਹੋ ਕੇ ਚਲਾਈਆਂ ਗੋਲੀਆਂ, ਨੌਜਵਾਨ ਦੀ ਮੌਤ

ਝਬਾਲ (ਤਰਨਤਾਰਨ), 5 ਅਕਤੂਬਰ 2026: ਥਾਣਾ ਝਬਾਲ ਅਧੀਨ ਪੈਂਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ ਨੂੰ ਲੈ ਕੇ ਇੱਕ ਨੌਜਵਾਨ ਅਤੇ ਉਸ ਦੇ ਪਿਤਾ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਕਸ਼ਮੀਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੇ ਕੁਝ ਸਮਾਂ ਪਹਿਲਾਂ ਆਪਣੇ ਮਾਮੇ ਦੀ ਧੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਦੋਸ਼ ਹੈ ਕਿ ਇਸ ਵਿਆਹ ਤੋਂ ਨਾਰਾਜ਼ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪੰਜਵੜ ਸਥਿਤ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਕੇ ਉਸ ਅਤੇ ਉਸ ਦੇ ਪਿਤਾ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ਅੰਮ੍ਰਿਤਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ, ਜਦਕਿ ਕਸ਼ਮੀਰ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਝਬਾਲ ਦੀ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਵੱਲੋਂ ਘਟਨਾ ਦੇ ਕਾਰਨਾਂ, ਹਮਲਾਵਰਾਂ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।