ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਕੀਤਾ ਜਾਵੇਗਾ ਜਨਤਕ – ਐਡਵੋਕੇਟ ਧਾਮੀ

Top Trending News ਪੰਜਾਬ
  • ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਕੀਤਾ ਜਾਵੇਗਾ ਜਨਤਕ – ਐਡਵੋਕੇਟ ਧਾਮੀ

ਅੰਮ੍ਰਿਤਸਰ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਿਲਣ ਮਗਰੋਂ ਭਲਕੇ 12 ਵਜੇ ਮੀਡੀਆ ਰਾਹੀਂ ਇਸ ਦੇ ਹਰ ਪੱਖ ਨੂੰ ਜਨਤਕ ਕੀਤਾ ਜਾਵੇਗਾ।

ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਤੇ ਸੰਜੀਦਾ ਮਾਮਲਾ ਹੈ, ਜਿਸ ਦੇ ਸਬੰਧ ਵਿਚ ਜਾਂਚ ਟੀਮ ਨੂੰ ਸਮਾਂਬੱਧ ਕਰਕੇ 15 ਦਿਨਾਂ ਵਿਚ ਆਪਣੀ ਰਿਪਰੋਟ ਦੇਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਟੀਮ ਵੱਲੋਂ ਵੱਖ-ਵੱਖ ਪਹਿਲੂਆਂ ਨੂੰ ਘੋਖਣ ਤੋਂ ਬਾਅਦ ਤਿਆਰ ਕੀਤੀ ਗਈ ਰਿਪੋਰਟ ਦੇ ਆਧਾਰ ’ਤੇ ਜੋ ਵੀ ਜਾਣਕਾਰੀ ਸਾਹਮਣੇ ਆਵੇਗੀ, ਉਸ ਨੂੰ ਜਨਤਕ ਕੀਤਾ ਜਾਵੇਗਾ।