ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਕਾਇਆ DA-DR ਮਾਮਲੇ ’ਚ ਅੱਜ ਹਾਈਕੋਰਟ ’ਚ ਮੁੜ ਸੁਣਵਾਈ

Top Trending News ਚੰਡੀਗੜ੍ਹ ਪੰਜਾਬ

ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਕਾਇਆ DA-DR ਮਾਮਲੇ ’ਚ ਅੱਜ ਹਾਈਕੋਰਟ ’ਚ ਮੁੜ ਸੁਣਵਾਈ

ਚੰਡੀਗੜ੍ਹ 6 ਅਕਤੂਬਰ 2026

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਬਕਾਇਆ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਦੀਆਂ ਕਿਸ਼ਤਾਂ ਦੀ ਅਦਾਇਗੀ ਨਾਲ ਜੁੜੇ ਮਾਮਲੇ ’ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਮੁੜ ਸੁਣਵਾਈ ਹੋਵੇਗੀ। ਇਸ ਮਾਮਲੇ ਨੂੰ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਅਦਾਲਤੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ।

ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਲਈ ਦਾਇਰ ਕੀਤੀ ਸਪੈਸ਼ਲ ਲੀਵ ਪਟੀਸ਼ਨ (SLP) ਦੀ ਕਾਨੂੰਨੀ ਪ੍ਰਕਿਰਿਆ ਵੀ ਜਾਰੀ ਹੈ। ਬੀਤੇ ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਤੋਂ ਸੁਪਰੀਮ ਕੋਰਟ ਵਿੱਚ ਦਾਇਰ SLP ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਮੰਗੀ ਸੀ।

ਸੁਣਵਾਈ ਦੌਰਾਨ ਬੈਂਚ ਨੇ ਨੋਟ ਕੀਤਾ ਕਿ SLP ਵਿੱਚ ਦਰਜ ਕੁਝ ਖਾਮੀਆਂ ਅਜੇ ਤੱਕ ਦੂਰ ਨਹੀਂ ਕੀਤੀਆਂ ਗਈਆਂ ਹਨ। ਇਨ੍ਹਾਂ ਖਾਮੀਆਂ ਕਾਰਨ ਮਾਮਲੇ ਦੀ ਅਗਲੀ ਕਾਰਵਾਈ ਵਿੱਚ ਦੇਰੀ ਹੋ ਰਹੀ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਸਥਿਤੀ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਦੀ ਸੁਣਵਾਈ ਦੌਰਾਨ ਸਰਕਾਰ ਵੱਲੋਂ ਅਦਾਲਤ ਸਾਹਮਣੇ ਕੀ ਸਥਿਤੀ ਰੱਖੀ ਜਾਂਦੀ ਹੈ, ਇਸ ’ਤੇ ਸਭ ਦੀ ਨਜ਼ਰ ਰਹੇਗੀ।