ਵੱਡੀ ਖ਼ਬਰ: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ, 32 ਯਾਤਰੀ….!
ਗ੍ਰੇਟਰ ਨੋਇਡਾ 7 ਅਕਤੂਬਰ 2026
ਦਿੱਲੀ ਤੋਂ ਬਿਹਾਰ ਦੇ ਸਮਸਤੀਪੁਰ ਜਾ ਰਹੀ ਇਕ ਨਿੱਜੀ ਬੱਸ ਵਿੱਚ ਅਚਾਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਹ ਘਟਨਾ ਗ੍ਰੇਟਰ ਨੋਇਡਾ ਦੇ ਨੌਲਿਜ ਪਾਰਕ ਥਾਣਾ ਖੇਤਰ ਵਿੱਚ ਵਾਪਰੀ। ਹਾਦਸੇ ਦੌਰਾਨ ਬੱਸ ਵਿੱਚ 32 ਯਾਤਰੀ ਸਵਾਰ ਸਨ।
ਪੁਲਿਸ ਅਨੁਸਾਰ ਬੱਸ ਦਿੱਲੀ ਤੋਂ ਸਮਸਤੀਪੁਰ ਵੱਲ ਜਾ ਰਹੀ ਸੀ ਕਿ ਰਸਤੇ ਵਿੱਚ ਅਚਾਨਕ ਉਸ ਵਿੱਚੋਂ ਧੂੰਆਂ ਨਿਕਲਣ ਲੱਗਾ ਅਤੇ ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਬੱਸ ਵਿੱਚ ਸਵਾਰ ਯਾਤਰੀਆਂ ਨੇ ਸਥਿਤੀ ਦੀ ਗੰਭੀਰਤਾ ਨੂੰ ਭਾਂਪਦਿਆਂ ਤੁਰੰਤ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਇਸ ਦੌਰਾਨ ਯਾਤਰੀ ਆਪਣਾ ਸਾਮਾਨ ਬੱਸ ਵਿੱਚ ਹੀ ਛੱਡਣ ਲਈ ਮਜਬੂਰ ਹੋ ਗਏ।
ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਵਿੱਚ ਪੂਰੀ ਬੱਸ ਸੜ ਕੇ ਸੁਆਹ ਹੋ ਗਈ। ਯਾਤਰੀਆਂ ਦਾ ਸਾਰਾ ਸਾਮਾਨ ਵੀ ਅੱਗ ਦੀ ਭੇਟ ਚੜ੍ਹ ਗਿਆ। ਹਾਲਾਂਕਿ ਇਸ ਘਟਨਾ ਵਿੱਚ ਕਿਸੇ ਯਾਤਰੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ।
ਵਧੀਕ ਪੁਲਿਸ ਡਿਪਟੀ ਕਮਿਸ਼ਨਰ ਅਭੈ ਕੁਮਾਰ ਮਿਸ਼ਰਾ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਾਰੇ 32 ਯਾਤਰੀ ਸਮੇਂ ਸਿਰ ਬੱਸ ਤੋਂ ਬਾਹਰ ਨਿਕਲ ਆਏ ਸਨ, ਜਿਸ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।







