Big Breaking: ਭਗਵੰਤ ਮਾਨ ਦੇ ਸਾਢੂ ED ਵੱਲੋਂ ਤਲਬ, 9 ਅਕਤੂਬਰ ਨੂੰ ਦਿੱਲੀ ’ਚ ਹੋਵੇਗੀ ਪੁੱਛਗਿੱਛ
ਚੰਡੀਗੜ੍ਹ, 7 ਅਕਤੂਬਰ 2026: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਢੂ ਅਤੇ ਪੰਜਾਬੀ ਫ਼ਿਲਮ ਇੰਡਸਟਰੀ ਨਾਲ ਜੁੜੇ ਅਮਰਦੀਪ ਸਿੰਘ ਗਰੇਵਾਲ ਨੂੰ ਕਥਿਤ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਹੈ।
ED ਦੇ ਸੂਤਰਾਂ ਮੁਤਾਬਕ ਗਰੇਵਾਲ ਨੂੰ ਹੁਣ 9 ਅਕਤੂਬਰ ਨੂੰ ਦਿੱਲੀ ਸਥਿਤ ਏਜੰਸੀ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਪਹਿਲਾਂ 7 ਅਕਤੂਬਰ ਨੂੰ ਬੁਲਾਇਆ ਗਿਆ ਸੀ, ਪਰ ਉਨ੍ਹਾਂ ਵੱਲੋਂ ਸਮਾਂ ਮੰਗੇ ਜਾਣ ਤੋਂ ਬਾਅਦ ਤਾਰੀਖ਼ ਬਦਲੀ ਗਈ।







