ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਤੇਜ਼ ਹਵਾਵਾਂ ਦੀ ਸੰਭਾਵਨਾ

Top Trending News ਪੰਜਾਬ

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਤੇਜ਼ ਹਵਾਵਾਂ ਦੀ ਸੰਭਾਵਨਾ

ਚੰਡੀਗੜ੍ਹ, 7 ਅਕਤੂਬਰ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਬੁੱਧਵਾਰ ਸਵੇਰ ਤੋਂ ਹੀ ਕਈ ਇਲਾਕਿਆਂ ਵਿੱਚ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਚਮਕਣ ਅਤੇ ਮੀਂਹ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਚੱਲਣ ਦੀ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ ਗਰਜ-ਬਿਜਲੀ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਮੁਤਾਬਕ 12 ਅਕਤੂਬਰ ਤੋਂ ਬਾਅਦ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਨਾਲ ਠੰਢ ਵਧਣ ਦੀ ਸੰਭਾਵਨਾ ਹੈ।