ਗਮਾਡਾ ’ਚ ED ਦੀ ਕਾਰਵਾਈ ਨੂੰ ਹਾਈਕੋਰਟ ’ਚ ਚੁਣੌਤੀ, ਜਵਾਬ ਤਲਬ

Top Trending News ਚੰਡੀਗੜ੍ਹ ਪੰਜਾਬ

ਗਮਾਡਾ ’ਚ ED ਦੀ ਕਾਰਵਾਈ ਨੂੰ ਹਾਈਕੋਰਟ ’ਚ ਚੁਣੌਤੀ, ਜਵਾਬ ਤਲਬ

ਚੰਡੀਗੜ੍ਹ, 7 ਅਕਤੂਬਰ: ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਅਤੇ ਪੰਜਾਬ ਸਰਕਾਰ ਵੱਲੋਂ ਸੈਕਟਰ-62 ਸਥਿਤ ਪੁੱਡਾ ਭਵਨ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਕੀਤੀ ਤਲਾਸ਼ੀ ਅਤੇ ਸਰਵੇ ਦੀ ਕਾਰਵਾਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਵੀਜ਼ਨ ਬੈਂਚ ਨੇ ਈ.ਡੀ. ਤੋਂ ਜਵਾਬ ਮੰਗਿਆ ਹੈ।

ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ 22 ਤੋਂ 24 ਸਤੰਬਰ ਤੱਕ ਈ.ਡੀ. ਦੀ ਕਾਰਵਾਈ ਕਰੀਬ 50 ਘੰਟਿਆਂ ਤੱਕ ਚੱਲੀ। ਗਮਾਡਾ ਅਨੁਸਾਰ ਇਸ ਦੌਰਾਨ ਦਫ਼ਤਰ ਦੀਆਂ ਵੱਖ-ਵੱਖ ਮੰਜ਼ਿਲਾਂ ਨੂੰ ਸੀਲ ਰੱਖਿਆ ਗਿਆ ਅਤੇ 30 ਤੋਂ ਵੱਧ ਬੈਗਾਂ ਵਿੱਚ ਸਰਕਾਰੀ ਰਿਕਾਰਡ ਲਿਜਾਇਆ ਗਿਆ।

ਪਟੀਸ਼ਨ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਸੀਨੀਅਰ ਅਧਿਕਾਰੀਆਂ ਦੇ ਮੋਬਾਈਲ ਫੋਨਾਂ ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦਾ ਡਾਟਾ ਕਾਪੀ ਜਾਂ ਕਲੋਨ ਕੀਤਾ ਗਿਆ। ਪ੍ਰਮੁੱਖ ਸਕੱਤਰ ਸਮੇਤ ਕਈ ਅਧਿਕਾਰੀ ਦੋ ਰਾਤਾਂ ਤੱਕ ਦਫ਼ਤਰ ਵਿੱਚ ਮੌਜੂਦ ਰਹੇ। ਹਾਈਕੋਰਟ ਨੇ ਹੁਣ ਈ.ਡੀ. ਦਾ ਪੱਖ ਜਾਣਨ ਲਈ ਜਵਾਬ ਤਲਬ ਕੀਤਾ ਹੈ।