ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਨਹੀਂ ਰਹੇ

Top Trending News ਪੰਜਾਬ

 

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਨਹੀਂ ਰਹੇ

ਮੰਡੀ ਅਰਨੀਵਾਲਾ, 7 ਅਕਤੂਬਰ 2026 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਥਕ ਅਤੇ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਹੈ।

ਜਥੇਦਾਰ ਸੂਬਾ ਸਿੰਘ ਨੇ ਆਪਣਾ ਲੰਮਾ ਜੀਵਨ ਸਿੱਖ ਪੰਥ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਸੇਵਾ ਕਰਦਿਆਂ ਬਿਤਾਇਆ। ਉਨ੍ਹਾਂ ਨੇ ਸੰਤ ਫਤਿਹ ਸਿੰਘ, ਜਥੇਦਾਰ ਜਗਦੇਵ ਸਿੰਘ ਤਲਵੰਡੀ, ਜਥੇਦਾਰ ਗੁਰਚਰਨ ਸਿੰਘ ਟੌਹੜਾ ਅਤੇ ਪ੍ਰਕਾਸ਼ ਸਿੰਘ ਬਾਦਲ ਸਮੇਤ ਕਈ ਪ੍ਰਮੁੱਖ ਪੰਥਕ ਤੇ ਸਿਆਸੀ ਸ਼ਖ਼ਸੀਅਤਾਂ ਨਾਲ ਕੰਮ ਕੀਤਾ।

ਉਨ੍ਹਾਂ ਦੀ ਪੰਥਕ ਸੇਵਾ ਅਤੇ ਲੰਬੇ ਤਜਰਬੇ ਦੇ ਚਲਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵਿੱਚ ਲੰਮੇ ਸਮੇਂ ਤੱਕ ਸੇਵਾ ਨਿਭਾਉਣ ਦਾ ਮਾਣ ਹਾਸਲ ਰਿਹਾ। ਉਹ ਸ਼੍ਰੋਮਣੀ ਕਮੇਟੀ ਦੇ ਵਡੇਰੀ ਉਮਰ ਦੇ ਮੈਂਬਰਾਂ ਵਿੱਚ ਵੀ ਸ਼ੁਮਾਰ ਹੁੰਦੇ ਸਨ।