Sad News: ਪ੍ਰਸਿੱਧ ਅਦਾਕਾਰ Nana Patekar ਦਾ ਦੇਹਾਂਤ
ਮੁੰਬਈ 8 ਅਕਤੂਬਰ 2026
ਹਿੰਦੀ ਅਤੇ ਮਰਾਠੀ ਸਿਨੇਮਾ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ (Nana Patekar) ਦਾ ਵੀਰਵਾਰ ਸਵੇਰੇ 75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਰਿਪੋਰਟਾਂ ਮੁਤਾਬਕ ਉਹ ਗੋਆ ਸਥਿਤ ਆਪਣੇ ਘਰ ਵਿੱਚ ਬੇਹੋਸ਼ ਮਿਲੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਨੇ ਉਨ੍ਹਾਂ ਨੂੰ ਬਚਾਉਣ ਲਈ ਲਗਭਗ 45 ਮਿੰਟ ਤੱਕ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਨੂੰ ਸਵੇਰੇ 5:20 ਵਜੇ ਮ੍ਰਿਤਕ ਐਲਾਨਿਆ ਗਿਆ।
ਰਿਪੋਰਟਾਂ ਅਨੁਸਾਰ ਨਾਨਾ ਪਾਟੇਕਰ ਦੀ ਮੌਤ ਗੰਭੀਰ ਦਿਲ ਦੇ ਦੌਰੇ ਕਾਰਨ ਹੋਈ। ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਮਲਹਾਰ ਪਾਟੇਕਰ ਵੱਲੋਂ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਨਾਨਾ ਪਾਟੇਕਰ ਨੇ ਕਈ ਦਹਾਕਿਆਂ ਤੱਕ ਹਿੰਦੀ ਅਤੇ ਮਰਾਠੀ ਫਿਲਮਾਂ ਵਿੱਚ ਆਪਣੀ ਦਮਦਾਰ ਅਦਾਕਾਰੀ ਨਾਲ ਵੱਖਰੀ ਪਛਾਣ ਬਣਾਈ। ‘ਪਰਿੰਦਾ’, ‘ਕ੍ਰਾਂਤੀਵੀਰ’, ‘ਅਗਨੀਸਾਕਸ਼ੀ’ ਅਤੇ ‘ਵੈਲਕਮ’ ਸਮੇਤ ਕਈ ਫਿਲਮਾਂ ਵਿੱਚ ਉਨ੍ਹਾਂ ਦੇ ਕਿਰਦਾਰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤੇ ਗਏ। ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਫਿਲਮ ਜਗਤ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਹੈ।







