IMD Alert: ਪੰਜਾਬ ਦੇ 10 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ, ਗਰਜ-ਤੂਫ਼ਾਨ ਨਾਲ ਮੀਂਹ ਦੀ ਚਿਤਾਵਨੀ
ਚੰਡੀਗੜ੍ਹ 8 ਅਕਤੂਬਰ 2026:
ਪੰਜਾਬ ਵਿੱਚ ਮੌਸਮ ਨੂੰ ਲੈ ਕੇ IMD ਨੇ 8 ਅਕਤੂਬਰ ਨੂੰ 10 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਗਰਜ-ਤੂਫ਼ਾਨ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਜਿਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ ਕੀਤੀ ਗਈ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਸ਼ਾਮਲ ਹਨ।
ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਜਤਾਈ ਹੈ। ਮੌਸਮ ਵਿੱਚ ਤਬਦੀਲੀ ਕਾਰਨ ਤਾਪਮਾਨ ’ਤੇ ਵੀ ਅਸਰ ਪੈ ਸਕਦਾ ਹੈ। ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਦੌਰਾਨ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਖਾਸ ਕਰਕੇ ਖੁੱਲ੍ਹੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੌਸਮ ਵਿਭਾਗ ਦੀਆਂ ਹਦਾਇਤਾਂ ’ਤੇ ਨਜ਼ਰ ਰੱਖਣ ਅਤੇ ਬਿਜਲੀ ਚਮਕਣ ਸਮੇਂ ਸੁਰੱਖਿਅਤ ਥਾਂ ’ਤੇ ਰਹਿਣ ਦੀ ਅਪੀਲ ਕੀਤੀ ਗਈ ਹੈ।







