ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਅੰਮ੍ਰਿਤਸਰ, 8 ਅਕਤੂਬਰ 2026
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅਹੁਦਾ ਸੰਭਾਲਣ ਉਪਰੰਤ ਵੀਰਵਾਰ ਨੂੰ ਪਹਿਲੀ ਵਾਰ ਪੰਜਾਬ ਦੌਰੇ ’ਤੇ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਸੀਨੀਅਰ ਆਗੂ ਸਚਿਨ ਪਾਇਲਟ ਵੀ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਨਾਲ ਮੌਜੂਦ ਰਹੇ।
ਪੰਜਾਬ ਦੌਰੇ ਦੀ ਸ਼ੁਰੂਆਤ ਦੌਰਾਨ ਪਰਗਟ ਸਿੰਘ ਅਤੇ ਸਚਿਨ ਪਾਇਲਟ ਨੇ ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅੰਮ੍ਰਿਤਸਰ ਪਹੁੰਚਣ ’ਤੇ ਸਥਾਨਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਦੋਵਾਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਅਤੇ ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਇਕਜੁੱਟਤਾ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਸਿਆਸੀ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਨ ਲਈ ਜਥੇਬੰਦਕ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਦੋਵੇਂ ਆਗੂ ਪਾਰਟੀ ਦੇ ਹੋਰ ਸਿਆਸੀ ਕਾਰਜਕ੍ਰਮਾਂ ਵਿੱਚ ਸ਼ਿਰਕਤ ਕਰਨਗੇ।







