Breaking: ਦਿੱਲੀ ‘ਚ ਅੱਜ ਅਤੇ ਕੱਲ੍ਹ ਨੂੰ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ!
ਨਵੀਂ ਦਿੱਲੀ 9 ਅਕਤੂਬਰ 2026
ਦਿੱਲੀ ਵਿੱਚ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਵਿਸ਼ੇਸ਼ ਵਿਆਪਕ ਵੋਟਰ ਸੂਚੀ ਸੋਧ (SIR) ਵਿਰੁੱਧ ਵਿਰੋਧੀ ਧਿਰਾਂ ਦੇ ਜਾਰੀ ਅੰਦੋਲਨ ਦਰਮਿਆਨ ਰੇਖਾ ਸਰਕਾਰ ਨੇ ਅਹਿਮ ਫ਼ੈਸਲਾ ਲਿਆ ਹੈ। ਦਿੱਲੀ ਪੁਲਿਸ ਦੀ ਅਪੀਲ ’ਤੇ ਆਬਕਾਰੀ ਵਿਭਾਗ ਨੇ 9 ਅਤੇ 10 ਅਕਤੂਬਰ ਨੂੰ ਰਾਜਧਾਨੀ ਵਿੱਚ ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, 10 ਅਕਤੂਬਰ ਨੂੰ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਵੱਲੋਂ ਕੀਤੇ ਜਾਣ ਵਾਲੇ ਪ੍ਰਸਤਾਵਿਤ ਰੋਸ ਪ੍ਰਦਰਸ਼ਨ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ। ਪ੍ਰਸ਼ਾਸਨ ਦਾ ਉਦੇਸ਼ ਪ੍ਰਦਰਸ਼ਨ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਹੈ।
ਦਿੱਲੀ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਮੱਦੇਨਜ਼ਰ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚੌਕਸੀ ਵਰਤੀ ਜਾ ਰਹੀ ਹੈ। ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਫ਼ੈਸਲਾ ਵੀ ਇਨ੍ਹਾਂ ਪ੍ਰਬੰਧਾਂ ਦਾ ਹਿੱਸਾ ਮੰਨਿਆ ਜਾ ਰਿਹਾ ਹੈ।
ਇਸ ਫ਼ੈਸਲੇ ਕਾਰਨ 9 ਅਤੇ 10 ਅਕਤੂਬਰ ਨੂੰ ਦਿੱਲੀ ਵਿੱਚ ਸ਼ਰਾਬ ਦੀ ਵਿਕਰੀ ਬੰਦ ਰਹੇਗੀ। ਹਾਲਾਂਕਿ, ਇਸ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਵੱਖਰੇ ਵੇਰਵੇ ਉਪਲਬਧ ਨਹੀਂ ਹਨ।







