Delhi Protest: ਇੰਟਰਨੈੱਟ ਸੇਵਾਵਾਂ ਬੰਦ! ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਸੁਰੱਖਿਆ ਸਖ਼ਤ, 20000 ਤੋਂ ਵੱਧ ਜਵਾਨ ਤਾਇਨਾਤ
ਨਵੀਂ ਦਿੱਲੀ 10 ਅਕਤੂਬਰ 2026
ਕਾਕਰੋਚ ਜਨਤਾ ਪਾਰਟੀ ਵੱਲੋਂ ਅੱਜ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਜੰਤਰ-ਮੰਤਰ ’ਤੇ ਪ੍ਰਦਰਸ਼ਨ ਦੀ ਇਜਾਜ਼ਤ ਨਾ ਮਿਲਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਪੁਲਿਸ ਨੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ।
ਜਾਣਕਾਰੀ ਅਨੁਸਾਰ, ਪ੍ਰਦਰਸ਼ਨ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ 20,000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਲੋੜ ਪੈਣ ’ਤੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਰੱਖਣ ਲਈ 12 ਅਸਥਾਈ ਨਜ਼ਰਬੰਦੀ ਕੇਂਦਰ ਵੀ ਬਣਾਏ ਗਏ ਹਨ।
ਸੁਰੱਖਿਆ ਪ੍ਰਬੰਧਾਂ ਤਹਿਤ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਨਿਗਰਾਨੀ ਲਈ 300 ਤੋਂ ਵੱਧ ਆਧੁਨਿਕ ਤਕਨੀਕ ਵਾਲੇ ਕੈਮਰੇ ਲਗਾਏ ਗਏ ਹਨ। ਇਸ ਦੇ ਨਾਲ ਹੀ ਸੰਵੇਦਨਸ਼ੀਲ ਇਲਾਕਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ।
ਪੁਲਿਸ ਵੱਲੋਂ ਭੀੜ-ਭੜੱਕੇ ਵਾਲੇ ਅਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਦਾ ਮੁੱਖ ਉਦੇਸ਼ ਪ੍ਰਦਰਸ਼ਨ ਦੌਰਾਨ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣਾ ਹੈ।







