Delhi Protest: PTI ਦੇ ਦਫ਼ਤਰ ਨੇੜੇ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ’ਤੇ ਪਥਰਾਅ, ਦੋ ਜਵਾਨ ਜ਼ਖ਼ਮੀ

Top Trending News ਰਾਸ਼ਟਰੀ

Delhi Protest: PTI ਦੇ ਦਫ਼ਤਰ ਨੇੜੇ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ’ਤੇ ਪਥਰਾਅ, ਦੋ ਜਵਾਨ ਜ਼ਖ਼ਮੀ

ਨਵੀਂ ਦਿੱਲੀ, 10 ਅਕਤੂਬਰ 2026: ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ CJP ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ’ਤੇ ਪਥਰਾਅ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ, ਪੀਟੀਆਈ (PTI) ਦੇ ਦਫ਼ਤਰ ਨੇੜੇ ਕਰੀਬ 50 ਪ੍ਰਦਰਸ਼ਨਕਾਰੀ ਇਕੱਠੇ ਹੋਏ ਸਨ। ਜਦੋਂ ਪੁਲਿਸ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਲਈ ਮੌਕੇ ’ਤੇ ਪਹੁੰਚੀ ਤਾਂ ਪ੍ਰਦਰਸ਼ਨਕਾਰੀਆਂ ਨੇ ਪੁਲਿਸ ’ਤੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ। ਇਸ ਅਚਾਨਕ ਹੋਏ ਹਮਲੇ ਕਾਰਨ ਦੋ ਪੁਲਿਸ ਜਵਾਨ ਜ਼ਖ਼ਮੀ ਹੋ ਗਏ।

ਘਟਨਾ ਤੋਂ ਬਾਅਦ ਮੌਕੇ ’ਤੇ ਸਥਿਤੀ ਤਣਾਅਪੂਰਨ ਹੋਣ ਦੀ ਜਾਣਕਾਰੀ ਮਿਲੀ ਹੈ। ਹਾਲਾਂਕਿ, ਪ੍ਰਦਰਸ਼ਨਕਾਰੀਆਂ ਵੱਲੋਂ ਕਿਸ ਮੁੱਦੇ ’ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਇਸ ਬਾਰੇ ਫਿਲਹਾਲ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ।

ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਦੀ ਕਾਰਵਾਈ ਦੌਰਾਨ ਇਹ ਟਕਰਾਅ ਹੋਇਆ। ਘਟਨਾ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।