ਜੰਤਰ-ਮੰਤਰ ਵੱਲ ਮਾਰਚ ਕਰ ਰਹੇ ਪੰਜਾਬ ਦੇ ਕਈ ਵਿਦਿਆਰਥੀ ਹਿਰਾਸਤ ’ਚ ਲਏ

Top Trending News ਪੰਜਾਬ ਰਾਸ਼ਟਰੀ

ਜੰਤਰ-ਮੰਤਰ ਵੱਲ ਮਾਰਚ ਕਰ ਰਹੇ ਪੰਜਾਬ ਦੇ ਕਈ ਵਿਦਿਆਰਥੀ ਹਿਰਾਸਤ ’ਚ ਲਏ

ਨਵੀਂ ਦਿੱਲੀ, 10 ਅਕਤੂਬਰ 2026: ਦਿੱਲੀ ਦੇ ਜੰਤਰ-ਮੰਤਰ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਪਗ 200 ਵਿਦਿਆਰਥੀ ਦਿੱਲੀ ਪੁੱਜੇ। ਸ਼ਨਿਚਰਵਾਰ ਨੂੰ ਕੌਕਰੇਚ ਜਨਤਾ ਪਾਰਟੀ ਦੀ ਅਗਵਾਈ ਹੇਠ ਕੀਤੇ ਜਾ ਰਹੇ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਮਾਰਚ ਕਰ ਰਹੇ ਕਈ ਵਿਦਿਆਰਥੀਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।

ਵਿਦਿਆਰਥੀ ਆਗੂਆਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਹਿਰਾਸਤ ਵਿੱਚ ਲਏ ਗਏ ਵਿਦਿਆਰਥੀਆਂ ਨੂੰ ਦਿੱਲੀ ਦੇ ਸੂਰਜ ਮਲ ਸਟੇਡੀਅਮ ਅਤੇ ਰਾਜੀਵ ਗਾਂਧੀ ਸਟੇਡੀਅਮ ਵਿੱਚ ਲਿਜਾਇਆ ਗਿਆ। ਆਗੂਆਂ ਨੇ ਦੱਸਿਆ ਕਿ ਕੁਝ ਵਿਦਿਆਰਥੀਆਂ ਨੂੰ ਬੱਸਾਂ ਵਿੱਚ ਬਿਠਾ ਕੇ ਦਿੱਲੀ ਤੋਂ ਕਾਫ਼ੀ ਦੂਰ ਲਿਜਾਇਆ ਗਿਆ ਅਤੇ ਸੋਨੀਪਤ ਰੋਡ ’ਤੇ ਵੱਖ-ਵੱਖ ਥਾਵਾਂ ’ਤੇ ਉਤਾਰ ਦਿੱਤਾ ਗਿਆ।

ਇਸ ਘਟਨਾ ਤੋਂ ਬਾਅਦ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈਣ ਅਤੇ ਉਨ੍ਹਾਂ ਨੂੰ ਦਿੱਲੀ ਤੋਂ ਦੂਰ ਛੱਡਣ ਸਬੰਧੀ ਸਵਾਲ ਖੜ੍ਹੇ ਹੋ ਰਹੇ ਹਨ। ਹਾਲਾਂਕਿ, ਇਸ ਮਾਮਲੇ ਵਿੱਚ ਪੁਲੀਸ ਦਾ ਪੱਖ ਅਤੇ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈਣ ਦੇ ਕਾਰਨਾਂ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਆਉਣੀ ਅਜੇ ਬਾਕੀ ਹੈ।