ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਤੱਕ CJP ਦਾ ਸੰਘਰਸ਼ ਜਾਰੀ ਰਹੇਗਾ, ਐਤਵਾਰ ਨੂੰ ਜੰਤਰ-ਮੰਤਰ ਵੱਲ ਕੂਚ ਦਾ ਐਲਾਨ

Top Trending News ਰਾਸ਼ਟਰੀ

 

ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਤੱਕ CJP ਦਾ ਸੰਘਰਸ਼ ਜਾਰੀ ਰਹੇਗਾ, ਐਤਵਾਰ ਨੂੰ ਜੰਤਰ-ਮੰਤਰ ਵੱਲ ਕੂਚ ਦਾ ਐਲਾਨ

ਨਵੀਂ ਦਿੱਲੀ, 10 ਅਕਤੂਬਰ 2026: ਕਾਕਰੋਚ ਜਨਤਾ ਪਾਰਟੀ (CJP) ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਗਿਆਨੇਸ਼ ਕੁਮਾਰ ਅਸਤੀਫ਼ਾ ਨਹੀਂ ਦਿੰਦੇ, ਉਦੋਂ ਤੱਕ ਪਾਰਟੀ ਵੱਲੋਂ ਵਿਰੋਧ ਪ੍ਰਦਰਸ਼ਨ ਜਾਰੀ ਰੱਖੇ ਜਾਣਗੇ। ਪਾਰਟੀ ਨੇ ਐਤਵਾਰ ਨੂੰ ਮੁੜ ਜੰਤਰ-ਮੰਤਰ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ।

ਪਾਰਟੀ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਸੰਗਠਨ ਇੰਚਾਰਜ ਅਜਿੰਕਿਆ ਸ਼ਿੰਦੇ ਨੇ ਅਭਿਜੀਤ ਦੀਪਕੇ ਦੇ ਮਾਮਲੇ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਦਾਅਵਾ ਕੀਤਾ ਕਿ ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ ਹੋ ਗਿਆ ਹੈ, ਪਰ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਇਸ ਦੁੱਖਦਾਈ ਖ਼ਬਰ ਬਾਰੇ ਵੀ ਜਾਣਕਾਰੀ ਨਹੀਂ ਦੇ ਸਕ ਰਹੇ।

ਸ਼ਿੰਦੇ ਅਨੁਸਾਰ, ਅਭਿਜੀਤ ਦੀਪਕੇ ਦੇ ਮੌਜੂਦਾ ਟਿਕਾਣੇ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਉਸ ਦੇ ਵਕੀਲ ਵੀ ਉਸ ਤੱਕ ਪਹੁੰਚ ਨਹੀਂ ਕਰ ਪਾ ਰਹੇ। ਉਨ੍ਹਾਂ ਦਿੱਲੀ ਪੁਲਿਸ ਨੂੰ ਅਪੀਲ ਕੀਤੀ ਕਿ ਅਭਿਜੀਤ ਦੀਪਕੇ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

CJP ਨੇ ਸਪੱਸ਼ਟ ਕੀਤਾ ਕਿ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਅਤੇ ਅਭਿਜੀਤ ਦੀਪਕੇ ਦੀ ਰਿਹਾਈ ਦੇ ਮੁੱਦੇ ’ਤੇ ਪਾਰਟੀ ਆਪਣਾ ਵਿਰੋਧ ਜਾਰੀ ਰੱਖੇਗੀ। ਐਤਵਾਰ ਨੂੰ ਜੰਤਰ-ਮੰਤਰ ਵੱਲ ਕੀਤਾ ਜਾਣ ਵਾਲਾ ਮਾਰਚ ਇਸੇ ਸੰਘਰਸ਼ ਦੀ ਅਗਲੀ ਕੜੀ ਹੋਵੇਗਾ।