ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅਗਲੇ 4 ਦਿਨ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ

Top Trending News ਪੰਜਾਬ

 

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅਗਲੇ 4 ਦਿਨ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ

ਚੰਡੀਗੜ੍ਹ 12 ਅਕਤੂਬਰ 2026

ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿੱਚ ਵੱਡੀ ਤਬਦੀਲੀ ਆਉਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ 12 ਤੋਂ 14 ਅਕਤੂਬਰ ਤੱਕ ਸੂਬੇ ਦੇ ਕੁਝ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ। ਇਸੇ ਤਰ੍ਹਾਂ 15 ਅਕਤੂਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਕੁਝ ਖੇਤਰਾਂ ਵਿੱਚ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਪੀਲੀ ਚਿਤਾਵਨੀ ਜਾਰੀ ਕੀਤੀ ਗਈ ਹੈ। 15 ਅਕਤੂਬਰ ਤੱਕ ਕੁਝ ਥਾਵਾਂ ’ਤੇ ਬਿਜਲੀ ਲਿਸ਼ਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਵਿਭਾਗ ਮੁਤਾਬਕ ਹਰਿਆਣਾ ਉੱਪਰ ਬਣੀ ਚੱਕਰਵਾਤੀ ਹਵਾਈ ਪ੍ਰਣਾਲੀ ਅਤੇ ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਇਹ ਤਬਦੀਲੀ ਆ ਰਹੀ ਹੈ। 15 ਅਕਤੂਬਰ ਤੋਂ ਬਾਅਦ ਪੰਜਾਬ ਵਿੱਚ ਮੌਸਮ ਮੁੜ ਖੁਸ਼ਕ ਰਹਿਣ ਦੀ ਸੰਭਾਵਨਾ ਹੈ।