Ban on holding sit-ins and protests at Jantar Mantar: ਜੰਤਰ-ਮੰਤਰ ’ਤੇ ਧਰਨੇ ਤੇ ਮੁਜ਼ਾਹਰੇ ਕਰਨ ’ਤੇ ਪਾਬੰਦੀ! ਰਾਮਲੀਲਾ ਮੈਦਾਨ, ਬੁਰਾੜੀ ਮੈਦਾਨ ਅਤੇ ਸੀਬੀਡੀ ਗਰਾਊਂਡ ’ਤੇ ਹੋ ਸਕਣਗੇ ਧਰਨੇ ਤੇ ਪ੍ਰਦਰਸ਼ਨ
ਨਵੀਂ ਦਿੱਲੀ, 12 ਅਕਤੂਬਰ 2026: ਦਿੱਲੀ ਵਿੱਚ ਧਰਨੇ ਅਤੇ ਵਿਰੋਧ ਪ੍ਰਦਰਸ਼ਨ ਕਰਨ ਵਾਲਿਆਂ ਲਈ ਅਹਿਮ ਖ਼ਬਰ ਹੈ। ਦਿੱਲੀ ਪੁਲਿਸ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਜੰਤਰ-ਮੰਤਰ ਨੂੰ ਧਰਨਿਆਂ ਅਤੇ ਪ੍ਰਦਰਸ਼ਨਾਂ ਲਈ ਨਿਰਧਾਰਤ ਸਥਾਨਾਂ ਦੀ ਸੂਚੀ ਵਿੱਚੋਂ ਹਟਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨਾਂ ਲਈ ਤਿੰਨ ਹੋਰ ਸਥਾਨ ਨੋਟੀਫਾਈ ਕੀਤੇ ਗਏ ਹਨ।
ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਹੁਣ ਰਾਮਲੀਲਾ ਮੈਦਾਨ, ਬੁਰਾੜੀ ਮੈਦਾਨ ਅਤੇ ਸੀਬੀਡੀ ਗਰਾਊਂਡ ਨੂੰ ਧਰਨਿਆਂ ਤੇ ਵਿਰੋਧ ਪ੍ਰਦਰਸ਼ਨਾਂ ਲਈ ਨਿਰਧਾਰਤ ਕੀਤਾ ਗਿਆ ਹੈ। ਇਸ ਸਬੰਧੀ ਹੁਕਮਾਂ ਦੀਆਂ ਕਾਪੀਆਂ ਦਿੱਲੀ ਦੇ ਸਾਰੇ ਥਾਣਿਆਂ ਨੂੰ ਭੇਜ ਦਿੱਤੀਆਂ ਗਈਆਂ ਹਨ।
ਪੁਲਿਸ ਨੇ ਸਾਰੇ ਥਾਣਿਆਂ ਨੂੰ ਹਦਾਇਤ ਕੀਤੀ ਹੈ ਕਿ ਕਿਸੇ ਵੀ ਵਿਅਕਤੀ ਜਾਂ ਸੰਗਠਨ ਨੂੰ ਜੰਤਰ-ਮੰਤਰ ਵਿਖੇ ਧਰਨਾ ਦੇਣ ਜਾਂ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।
ਇਸ ਫ਼ੈਸਲੇ ਨਾਲ ਦਿੱਲੀ ਵਿੱਚ ਧਰਨੇ ਅਤੇ ਰੋਸ ਪ੍ਰਦਰਸ਼ਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਹੁਣ ਆਪਣੇ ਪ੍ਰੋਗਰਾਮਾਂ ਲਈ ਨਿਰਧਾਰਤ ਕੀਤੇ ਗਏ ਨਵੇਂ ਸਥਾਨਾਂ ਦੀ ਚੋਣ ਕਰਨੀ ਪਵੇਗੀ।







