ਪੰਜਾਬ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ; IMD ਵੱਲੋਂ ਅਲਰਟ ਜਾਰੀ

Top Trending News ਚੰਡੀਗੜ੍ਹ ਪੰਜਾਬ

 

ਪੰਜਾਬ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ; IMD ਵੱਲੋਂ ਅਲਰਟ ਜਾਰੀ

ਚੰਡੀਗੜ੍ਹ 13 ਅਕਤੂਬਰ 2026

ਪੰਜਾਬ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ ਅਤੇ ਇਸੇ ਦੇ ਚਲਦਿਆਂ ਸੂਬੇ ਵਿੱਚ ਠੰਡ ਵੀ ਵੱਧਦੀ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ 14 ਅਕਤੂਬਰ ਤੱਕ ਸੂਬੇ ਦੇ ਕੁਝ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ। ਇਸੇ ਤਰ੍ਹਾਂ 15 ਅਕਤੂਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਕੁਝ ਖੇਤਰਾਂ ਵਿੱਚ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਪੀਲੀ ਚਿਤਾਵਨੀ ਜਾਰੀ ਕੀਤੀ ਗਈ ਹੈ। 15 ਅਕਤੂਬਰ ਤੱਕ ਕੁਝ ਥਾਵਾਂ ’ਤੇ ਬਿਜਲੀ ਲਿਸ਼ਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਵਿਭਾਗ ਮੁਤਾਬਕ ਹਰਿਆਣਾ ਉੱਪਰ ਬਣੀ ਚੱਕਰਵਾਤੀ ਹਵਾਈ ਪ੍ਰਣਾਲੀ ਅਤੇ ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਇਹ ਤਬਦੀਲੀ ਆ ਰਹੀ ਹੈ। 15 ਅਕਤੂਬਰ ਤੋਂ ਬਾਅਦ ਪੰਜਾਬ ਵਿੱਚ ਮੌਸਮ ਮੁੜ ਖੁਸ਼ਕ ਰਹਿਣ ਦੀ ਸੰਭਾਵਨਾ ਹੈ।