Frankfurt-Delhi Air India Flight: ਫ੍ਰੈਂਕਫਰਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ਹਾਈਜੈਕ ਦੀ ਚਿਤਾਵਨੀ ਮਗਰੋਂ ਜੈਪੁਰ ਡਾਇਵਰਟ
ਜੈਪੁਰ, 14 ਅਕਤੂਬਰ 2026: ਫ੍ਰੈਂਕਫਰਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘AI 2030’ ਨੂੰ ਜਹਾਜ਼ ਹਾਈਜੈਕ ਹੋਣ ਦੀ ਚਿਤਾਵਨੀ ਮਿਲਣ ਤੋਂ ਬਾਅਦ ਜੈਪੁਰ ਵੱਲ ਡਾਇਵਰਟ ਕਰ ਦਿੱਤਾ ਗਿਆ। ਇਸ ਘਟਨਾ ਮਗਰੋਂ ਜੈਪੁਰ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸਾਵਧਾਨੀ ਵਜੋਂ ਸੁਰੱਖਿਆ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਮੁੱਢਲੀ ਜਾਣਕਾਰੀ ਅਨੁਸਾਰ, ਜਹਾਜ਼ ਨੇ ਜੈਪੁਰ ਹਵਾਈ ਅੱਡੇ ’ਤੇ ਸੁਰੱਖਿਅਤ ਲੈਂਡਿੰਗ ਕੀਤੀ। ਇਸ ਤੋਂ ਬਾਅਦ ਸਾਰੇ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਬਿਨਾਂ ਕਿਸੇ ਨੁਕਸਾਨ ਦੇ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਵਾਈ ਅੱਡੇ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਮੱਦੇਨਜ਼ਰ ਰੱਖਦਿਆਂ ਲੋੜੀਂਦੇ ਇਹਤਿਆਤੀ ਕਦਮ ਚੁੱਕੇ ਗਏ।







