ਪਰਵਿੰਦਰ ਝੋਟਾ ਕਤਲ ਕਾਂਡ: SHO ਬੇਅੰਤ ਕੌਰ ਸਸਪੈਂਡ, DSP ’ਤੇ ਵੀ ਕਾਰਵਾਈ ਦੇ ਸੰਕੇਤ

Top Trending News ਪੰਜਾਬ

ਪਰਵਿੰਦਰ ਝੋਟਾ ਕਤਲ ਕਾਂਡ: SHO ਬੇਅੰਤ ਕੌਰ ਸਸਪੈਂਡ, DSP ’ਤੇ ਵੀ ਕਾਰਵਾਈ ਦੇ ਸੰਕੇਤ

ਮਾਨਸਾ, 15 ਅਕਤੂਬਰ: ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਪੁਲਿਸ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਮਾਨਸਾ ਦੀ SHO ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ DSP ਹਰਜਿੰਦਰ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੇ ਜਾਣ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਣ ਦੇ ਸੰਕੇਤ ਮਿਲ ਰਹੇ ਹਨ।

ਮਾਮਲੇ ਵਿੱਚ ਇਹ ਕਾਰਵਾਈ ਮ੍ਰਿਤਕ ਦੇ ਪਰਿਵਾਰ ਵੱਲੋਂ ਪੁਲਿਸ ’ਤੇ ਲਾਪਰਵਾਹੀ ਦੇ ਲਾਏ ਗਏ ਦੋਸ਼ਾਂ ਤੋਂ ਬਾਅਦ ਸਾਹਮਣੇ ਆਈ ਹੈ। ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਦੋਸ਼ ਲਾਇਆ ਸੀ ਕਿ ਗੋਲੀਬਾਰੀ ਦੀ ਸੂਚਨਾ ਦੇਣ ਦੇ ਬਾਵਜੂਦ ਪੁਲਿਸ ਮੁਲਾਜ਼ਮ ਸਮੇਂ ਸਿਰ ਮੌਕੇ ’ਤੇ ਨਹੀਂ ਪਹੁੰਚੇ। ਪਰਿਵਾਰ ਨੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।

ਇਸ ਤੋਂ ਪਹਿਲਾਂ ਮੁੱਖ ਮੁਲਜ਼ਮ ਦੀ ਰਿਹਾਇਸ਼ ’ਤੇ ਕਥਿਤ ਗ਼ੈਰ-ਕਾਨੂੰਨੀ ਉਸਾਰੀ ਵਿਰੁੱਧ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਸੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਮਿਲੀਭੁਗਤ ਸਾਹਮਣੇ ਆਉਣ ’ਤੇ ਸਬੰਧਤ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਹੁਣ ਸਾਰਿਆਂ ਦੀ ਨਜ਼ਰ ਜਾਂਚ ਅਤੇ DSP ਖ਼ਿਲਾਫ਼ ਸੰਭਾਵਿਤ ਕਾਰਵਾਈ ’ਤੇ ਟਿਕੀ ਹੋਈ ਹੈ।