ਸੀਵਰੇਜ ਬੋਰਡ ਦੇ ਆਊਟ ਸੋਰਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈ ਮੀਟਿੰਗ

Top Trending News ਪੰਜਾਬ
  • ਸੀਵਰੇਜ ਬੋਰਡ ਦੇ ਆਊਟ ਸੋਰਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈ ਮੀਟਿੰਗ
  • ਸੀਵਰੇਜ ਬੋਰਡ ਤੇ ਆਊਟਸੋਰਸ ਮੁਲਾਜ਼ਮਾ ਦਾ ਡਾਟਾ ਇੱਕ ਹਫ਼ਤੇ ਵਿੱਚ ਤਿਆਰ ਕਰਕੇ ਕਮੇਟੀ ਨੂੰ ਭੇਜਿਆ ਜਾਵੇ :- ਵਿੱਤ ਮੰਤਰੀ

ਚੰਡੀਗੜ੍ਹ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ 23 ( ਪੰਜਾਬ) ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਵਲੋਂ ਆਪਣੇ ਸਾਥੀਆਂ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਕੀਤੀ ਗਈ ਜਿਸ ਦੇ ਵਿੱਚ ਸੀਵਰੇਜ ਬੋਰਡ ਦੇ ਆਈਏਐਸ ਮੈਡਮ ਦੀਪਤੀ ਉਪਲ ਅਤੇ ਮੈਨੇਜਰ ਪਰਸਨਲ ਜਨਰਲ ਐਡਮਨ ਮੈਡਮ ਲਤਾ ਚੌਹਾਨ ਇਸ ਮੀਟਿੰਗ ਵਿੱਚ ਹਾਜ਼ਰ ਹੋਏ। ਵਿੱਤ ਮੰਤਰੀ ਵੱਲੋਂ ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਫਿਰ ਤੋਂ ਇਹ ਹਦਾਇਤ ਕੀਤੀ ਗਈ ਕਿ ਸੀਵਰੇਜ ਬੋਰਡ ਵਿੱਚ ਕੰਮ ਕਰਦੇ ਸਮੁੱਚੇ ਆਊਟਸੋਰਸ ਮੁਲਾਜ਼ਮਾਂ ਦਾ ਡਾਟਾ ਸੱਤ ਦਿਨਾਂ ਦੇ ਅੰਦਰ ਮੰਗਵਾਕੇ ਡਾਇਰੈਕਟਰ ਸਥਾਨਕ ਸਰਕਾਰਾਂ ਨੂੰ ਭੇਜਿਆ ਜਾਵੇ ਤਾਕਿ ਇਹਨਾਂ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਸੀਵਰੇਜ ਬੋਰਡ ਦੇ ਕੰਟਰੈਕਟ ਤੇ ਕੀਤਾ ਜਾ ਸਕੇ।

ਮੀਟਿੰਗ ਦੌਰਾਨ ਵਿੱਤ ਮੰਤਰੀ ਦੀ ਹਾਜ਼ਰੀ ਦੇ ਵਿੱਚ ਸੀਵਰੇਜ ਬੋਰਡ ਦੇ ਸੀਈਓ ਮੈਡਮ ਨੇ ਸੱਤ ਦਿਨਾਂ ਦੇ ਵਿੱਚ ਵਿੱਚ ਸਮੁੱਚੇ ਆਊਟਸੋਰਸ ਮੁਲਾਜ਼ਮਾਂ ਦਾ ਡਾਟਾ ਤਿਆਰ ਕਰਕੇ ਭੇਜਣ ਦਾ ਭਰੋਸਾ ਦਿੱਤਾ।ਜਥੇਬੰਦੀ ਵੱਲੋਂ ਇਹ ਗੱਲ ਰੱਖੀ ਗਈ ਕਿ ਫੀਲਡ ਦੇ ਕਾਰਜਕਾਰੀ ਇੰਜੀਨੀਅਰਾਂ ਨੇ ਸਥਾਨਕ ਸਰਕਾਰਾਂ ਵੱਲੋਂ ਬਣਾਈ ਗਈ ਕਮੇਟੀ ਨੂੰ ਇੱਕ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਅੱਜ ਤੱਕ ਨਹੀਂ ਡਾਟਾ ਨਹੀਂ ਭੇਜਿਆ ਗਿਆ।

ਜਿਸ ਦੇ ਕਾਰਨ ਆਊਟ ਸੋਰਸਿਸ ਮੁਲਾਜ਼ਮਾ ਦੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਇਸ ਹਫਤੇ ਸਾਡਾ ਡਾਟਾ ਤਿਆਰ ਕਰਕੇ ਕਾਰਜਕਾਰੀ ਇੰਜਨੀਅਰਾਂ ਵੱਲੋਂ ਸੰਬੰਧਿਤ ਅਧਿਕਾਰੀਆਂ ਨੂੰ ਨਹੀਂ ਭੇਜਿਆ ਜਾਂਦਾ ਤਾਂ ਰੋਸ ਵਜੋਂ ਫੀਲਡ ਦੇ ਸਾਰੇ ਹੀ ਕਾਰਜਕਾਰੀ ਇੰਜਨੀਅਰਾਂ ਦੇ ਦਫਤਰਾਂ ਅੱਗੇ ਜਥੇਬੰਦੀ ਵੱਲੋਂ ਮੁਕਮਲ ਹੜਤਾਲ ਕਰਕੇ ਧਰਨੇ ਦਿੱਤੇ ਜਾਣਗੇ ਜਿਸ ਦੀ ਜਿੰਮੇਵਾਰੀ ਸੀਵਰੇਜ ਬੋਰਡ ਦੀ ਹੋਵੇਗੀ। ਇਸ ਮੌਕੇ ਜਥੇਬੰਦੀ ਦੇ ਸਕੱਤਰ ਗਗਨਦੀਪ ਸਿੰਘ ਕਣਕਵਾਲ, ਗੁਰਵਿੰਦਰ ਸਿੰਘ ਲਹਿਰਾ, ਗਗਨਦੀਪ ਸਿੰਘ ਸ਼ਰਮਾ, ਸੰਜੀਵ ਕੁਮਾਰ ਰਾਜਪੁਰਾ ਆਦਿ ਹਾਜ਼ਰ ਸਨ।