Big Breaking- ਭਿਆਨਕ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ
ਕੋਟਾ 17 ਅਕਤੂਬਰ 2026
ਰਾਜਸਥਾਨ ਦੇ ਕੋਟਾ ਜ਼ਿਲ੍ਹੇ ਵਿੱਚ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ’ਤੇ ਸ਼ਨੀਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਕਰੀਬ 25 ਯਾਤਰੀਆਂ ਨਾਲ ਭਰੀ ਇੱਕ ਟੈਂਪੂ ਟ੍ਰੈਵਲਰ ਬੇਕਾਬੂ ਹੋ ਕੇ ਪੁਲੀਆ ਤੋਂ ਲਗਭਗ 20 ਫੁੱਟ ਡੂੰਘੇ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਅੱਠ ਯਾਤਰੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ।
ਮੁੱਢਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਕੋਟਾ ਜ਼ਿਲ੍ਹੇ ਦੇ ਸੀਮਲੀਆ ਥਾਣਾ ਖੇਤਰ ਨੇੜੇ ਵਾਪਰਿਆ। ਹਾਦਸੇ ਸਮੇਂ ਟੈਂਪੂ ਟ੍ਰੈਵਲਰ ਵਿੱਚ ਲਗਭਗ 25 ਲੋਕ ਸਵਾਰ ਸਨ। ਵਾਹਨ ਦੇ ਬੇਕਾਬੂ ਹੋ ਕੇ ਡੂੰਘੇ ਨਾਲੇ ਵਿੱਚ ਡਿੱਗਣ ਤੋਂ ਬਾਅਦ ਮੌਕੇ ’ਤੇ ਹਫ਼ੜਾ-ਦਫ਼ੜੀ ਮਚ ਗਈ।
ਹਾਦਸੇ ਵਿੱਚ ਜਾਨ ਗੁਆਉਣ ਵਾਲੇ ਯਾਤਰੀ ਮੱਧ ਪ੍ਰਦੇਸ਼ ਦੇ ਬੈਤੂਲ ਜ਼ਿਲ੍ਹੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਜਾ ਰਿਹਾ ਹੈ। ਹਾਲਾਂਕਿ, ਮੌਤਾਂ ਦੀ ਅੰਤਿਮ ਅਤੇ ਅਧਿਕਾਰਤ ਗਿਣਤੀ ਬਾਰੇ ਪੁਸ਼ਟੀ ਹੋਣੀ ਬਾਕੀ ਹੈ। ਹਾਦਸੇ ਦੇ ਕਾਰਨਾਂ ਸਬੰਧੀ ਵੀ ਅਜੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।







