‘ਆਪ’ ਨੇ ਵਿਨੀਤ ਵਰਮਾ ਨੂੰ ਪੰਜਾਬ ਦੇ ਬੀਸੀ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ

Top Trending News ਪੰਜਾਬ
  • ‘ਆਪ’ ਨੇ ਵਿਨੀਤ ਵਰਮਾ ਨੂੰ ਪੰਜਾਬ ਦੇ ਬੀਸੀ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ

ਚੰਡੀਗੜ੍ਹ, 17 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਨੇ ਆਪਣੇ ਸੀਨੀਅਰ ਆਗੂ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਵਿਨੀਤ ਵਰਮਾ ਨੂੰ ਪੰਜਾਬ ਦੇ ਬੀਸੀ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਵਰਮਾ ਇਸ ਤੋਂ ਪਹਿਲਾਂ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਟ੍ਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਉਹ ਮੋਹਾਲੀ ਵਪਾਰ ਮੰਡਲ ਦੇ ਪ੍ਰਧਾਨ ਵੀ ਹਨ।

ਵਿਨੀਤ ਵਰਮਾ ਨੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਹੁਣ ਤੱਕ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਨਵੇਂ ਅਹੁਦੇ ’ਤੇ ਵੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ। ਜ਼ਿਕਰਯੋਗ ਹੈ ਕਿ ਵਿਨੀਤ ਵਰਮਾ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਵੀ ਹਨ।