Big Breaking- ਕੋਲਕਾਤਾ ’ਚ ਦੁਰਗਾ ਪੂਜਾ ਪੰਡਾਲ ਡਿੱਗਣ ਕਾਰਨ ਵੱਡਾ ਹਾਦਸਾ, 17 ਲੋਕਾਂ ਦੀ ਮੌਤ

Top Trending News ਰਾਸ਼ਟਰੀ

 

Big Breaking- ਕੋਲਕਾਤਾ ’ਚ ਦੁਰਗਾ ਪੂਜਾ ਪੰਡਾਲ ਡਿੱਗਣ ਕਾਰਨ ਵੱਡਾ ਹਾਦਸਾ, 17 ਲੋਕਾਂ ਦੀ ਮੌਤ

ਕੋਲਕਾਤਾ 18 ਅਕਤੂਬਰ 2026

ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਸ਼ਨੀਵਾਰ ਨੂੰ ਦੁਰਗਾ ਪੂਜਾ ਦੌਰਾਨ ਇੱਕ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਚੋਰਬਾਗਾਨ ਇਲਾਕੇ ਵਿੱਚ ਦੁਰਗਾ ਪੂਜਾ ਦਾ ਪੰਡਾਲ ਅਚਾਨਕ ਡਿੱਗਣ ਕਾਰਨ ਭਗਦੜ ਵਰਗੇ ਹਾਲਾਤ ਬਣ ਗਏ। ਮੁੱਢਲੀ ਜਾਣਕਾਰੀ ਅਨੁਸਾਰ, ਇਸ ਹਾਦਸੇ ਵਿੱਚ 17 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਕਈ ਹੋਰ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।

ਹਾਦਸੇ ਤੋਂ ਬਾਅਦ ਤੁਰੰਤ ਐਂਬੂਲੈਂਸਾਂ ਦਾ ਪ੍ਰਬੰਧ ਕਰਕੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਅਤੇ ਬਚਾਅ ਟੀਮਾਂ ਸਰਗਰਮ ਹੋ ਗਈਆਂ। ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਵੀ ਜ਼ਖ਼ਮੀਆਂ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ।

ਹਾਦਸੇ ਦੀ ਗੰਭੀਰਤਾ ਨੂੰ ਦੇਖਦਿਆਂ ਪੱਛਮੀ ਬੰਗਾਲ ਸਰਕਾਰ ਵੱਲੋਂ ਹੈਲਪਲਾਈਨ ਨੰਬਰ 18003455678 ਜਾਰੀ ਕੀਤਾ ਗਿਆ ਹੈ, ਤਾਂ ਜੋ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਮਿਲ ਸਕੇ।

ਉੱਧਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ’ਤੇ ਦੁੱਖ ਪ੍ਰਗਟਾਇਆ ਹੈ ਅਤੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਵੀ ਕੀਤਾ ਹੈ। ਹਾਦਸੇ ਦੇ ਕਾਰਨਾਂ ਅਤੇ ਜਾਨੀ ਨੁਕਸਾਨ ਸਬੰਧੀ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।