ਸਚਿਨ ਪਾਇਲਟ ਅੱਜ ਜਲੰਧਰ ਦੌਰੇ ’ਤੇ, ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Top Trending News ਪੰਜਾਬ

 

ਸਚਿਨ ਪਾਇਲਟ ਅੱਜ ਜਲੰਧਰ ਦੌਰੇ ’ਤੇ, ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਜਲੰਧਰ, 18 ਅਕਤੂਬਰ

ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਗੈਂਗਸਟਰ ਹਿੰਸਾ ਦਾ ਸ਼ਿਕਾਰ ਹੋਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨਗੇ। ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਵੀ ਕਰਨਗੇ।

ਨਿਰਧਾਰਤ ਪ੍ਰੋਗਰਾਮ ਅਨੁਸਾਰ, ਸਚਿਨ ਪਾਇਲਟ ਦੁਪਹਿਰ 12 ਵਜੇ ਸ਼ਾਹਕੋਟ ਵਿਧਾਨ ਸਭਾ ਹਲਕੇ ਵਿੱਚ ਪਹੁੰਚਣਗੇ। ਇੱਥੇ ਉਹ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਰਹੂਮ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਿਲਾਸਾ ਦੇਣਗੇ।

ਜ਼ਿਕਰਯੋਗ ਹੈ ਕਿ ਸਚਿਨ ਪਾਇਲਟ 20 ਅਕਤੂਬਰ ਤੱਕ ਪੰਜਾਬ ਦੇ ਪੰਜ ਦਿਨਾਂ ਦੌਰੇ ’ਤੇ ਹਨ। ਇਸ ਦੌਰਾਨ ਉਹ ਗੈਂਗਸਟਰ ਹਿੰਸਾ ਅਤੇ ਵਿਗੜੀ ਕਾਨੂੰਨ-ਵਿਵਸਥਾ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਲੋਕਾਂ ਨੂੰ ਮਿਲ ਰਹੇ ਹਨ।

ਉਨ੍ਹਾਂ ਦੇ ਦੌਰੇ ਵਿੱਚ ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਜ਼ਿਲ੍ਹੇ ਸ਼ਾਮਲ ਹਨ। ਇਸ ਦੌਰੇ ਦੌਰਾਨ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੇ ਨਾਲ-ਨਾਲ ਪਾਰਟੀ ਦੀ ਜਥੇਬੰਦਕ ਮਜ਼ਬੂਤੀ ’ਤੇ ਵੀ ਧਿਆਨ ਦਿੱਤਾ ਜਾਵੇਗਾ।