ਵੱਡੀ ਖ਼ਬਰ: ਅਮਿਤ ਸ਼ਾਹ ਪੰਜਾਬ ਦੌਰੇ ’ਤੇ…! ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ’ਚ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

Top Trending News ਪੰਜਾਬ ਰਾਸ਼ਟਰੀ

 

ਵੱਡੀ ਖ਼ਬਰ: ਅਮਿਤ ਸ਼ਾਹ ਪੰਜਾਬ ਦੌਰੇ ’ਤੇ…! ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ’ਚ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਲੁਧਿਆਣਾ ’ਚ ਰਾਵਣ ਦਹਿਨ ਸਮਾਗਮ ’ਚ ਵੀ ਹੋਣਗੇ ਸ਼ਾਮਲ

ਚੰਡੀਗੜ੍ਹ 20 ਅਕਤੂਬਰ 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਦੌਰੇ ’ਤੇ ਪਹੁੰਚਣਗੇ। ਆਪਣੇ ਇਸ ਦੌਰੇ ਦੌਰਾਨ ਉਹ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਸਰਗਰਮੀਆਂ ਤੇਜ਼ ਹੋਣ ਦੀ ਸੰਭਾਵਨਾ ਹੈ।

ਮਿਲੀ ਜਾਣਕਾਰੀ ਅਨੁਸਾਰ, ਅਮਿਤ ਸ਼ਾਹ ਆਪਣੇ ਦੌਰੇ ਦੀ ਸ਼ੁਰੂਆਤ ਮਾਨਸਾ ਤੋਂ ਕਰਨਗੇ। ਇਸ ਤੋਂ ਬਾਅਦ ਉਹ ਸੰਗਰੂਰ ਅਤੇ ਗੁਰਦਾਸਪੁਰ ਵੀ ਜਾਣਗੇ। ਇਨ੍ਹਾਂ ਥਾਵਾਂ ’ਤੇ ਉਹ ਨਸ਼ਾ ਪੀੜਤ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਨਾਲ ਗੱਲਬਾਤ ਕਰਨਗੇ।

ਦੌਰੇ ਦੇ ਆਖਰੀ ਪੜਾਅ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਸ਼ਾਮ ਨੂੰ ਲੁਧਿਆਣਾ ਪਹੁੰਚਣਗੇ, ਜਿੱਥੇ ਉਹ ਰਾਵਣ ਦਹਿਨ ਸਮਾਗਮ ਵਿੱਚ ਸ਼ਿਰਕਤ ਕਰਨਗੇ।

ਅਮਿਤ ਸ਼ਾਹ ਦੇ ਇਸ ਦੌਰੇ ਨੂੰ ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾਣ ਅਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ’ਤੇ ਸਾਰਿਆਂ ਦੀਆਂ ਨਜ਼ਰਾਂ ਰਹਿਣਗੀਆਂ।