ਚੋਣਾਂ ਮੌਕੇ ਹੀ CBI ਤੇ ED ਸਰਗਰਮ ਕਿਉਂ ਹੁੰਦੀਆਂ ਹਨ? ਸੰਜੇ ਸਿੰਘ ਨੇ ਭਾਜਪਾ ਨੂੰ ਘੇਰਿਆ

Top Trending News ਪੰਜਾਬ ਰਾਸ਼ਟਰੀ

 

ਚੋਣਾਂ ਮੌਕੇ ਹੀ CBI ਤੇ ED ਸਰਗਰਮ ਕਿਉਂ ਹੁੰਦੀਆਂ ਹਨ? ਸੰਜੇ ਸਿੰਘ ਨੇ ਭਾਜਪਾ ਨੂੰ ਘੇਰਿਆ

ਅੰਮ੍ਰਿਤਸਰ, 22 ਅਕਤੂਬਰ 2026: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਭਾਜਪਾ ’ਤੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਸਵਾਲ ਕੀਤਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਸੀਬੀਆਈ ਅਤੇ ਈਡੀ ਦੀਆਂ ਛਾਪੇਮਾਰੀਆਂ ਤੇਜ਼ ਕਿਉਂ ਹੋ ਜਾਂਦੀਆਂ ਹਨ।

ਸੰਜੇ ਸਿੰਘ ਨੇ ਦੋਸ਼ ਲਾਇਆ ਕਿ ਜਿੱਥੇ ਵੀ ਚੋਣਾਂ ਹੁੰਦੀਆਂ ਹਨ, ਉੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਈਡੀ ਅਤੇ ਸੀਬੀਆਈ ਨੂੰ ਸਰਗਰਮ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਾਲੇ ਸੰਭਾਵੀ ਗੱਠਜੋੜ ਬਾਰੇ ਕਿਹਾ ਕਿ ਸੂਬੇ ਦੇ ਲੋਕ ਅਜਿਹੇ ਸਿਆਸੀ ਸਮੀਕਰਨਾਂ ਨੂੰ ਸਵੀਕਾਰ ਨਹੀਂ ਕਰਨਗੇ।

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ‘ਆਪ’ ਆਗੂ ਨੇ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ, ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਵਰਗੇ ਕਦਮਾਂ ਕਾਰਨ ਪਾਰਟੀ ਮੁੜ ਸਰਕਾਰ ਬਣਾਏਗੀ।

ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਬਾਰੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਨੂੰ ‘ਰਾਵਣ’ ਕਹਿਣ ਨਾਲ ਕੋਈ ਫ਼ਰਕ ਨਹੀਂ ਪੈਂਦਾ।