- ਡਾ. ਸ਼ਿੰਦਰਪਾਲ ਸਿੰਘ ਦੇ ਪੁੱਤਰ ਸ਼ਰਨਜੀਤ ਸਿੰਘ ਜਿੰਮੀ ਦੀ ਅੰਤਿਮ ਅਰਦਾਸ 24 ਅਕਤੂਬਰ ਨੂੰ
ਚੰਡੀਗੜ੍ਹ, 22 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪ੍ਰਸਿੱਧ ਸਾਹਿਤਕਾਰ, ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੇ ਕਾਰਜਕਾਰੀ ਪ੍ਰਧਾਨ ਅਤੇ ਵਰਲਡ ਯੂਨੀਵਰਸਿਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਫਾਊਂਡਰ-ਰਜਿਸਟਰਾਰ ਡਾ. ਸ਼ਿੰਦਰਪਾਲ ਸਿੰਘ ਦੇ ਪੁੱਤਰ ਸ਼ਰਨਜੀਤ ਸਿੰਘ ਜਿੰਮੀ ਦੇ ਅਚਾਨਕ ਅਕਾਲ ਚਲਾਣੇ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨੂੰ ਗਹਿਰਾ ਸਦਮਾ ਪਹੁੰਚਿਆ ਹੈ। ਸ਼ਰਨਜੀਤ ਸਿੰਘ ਜਿੰਮੀ 18 ਅਕਤੂਬਰ 2026 ਨੂੰ ਅਚਾਨਕ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ।
ਉਨ੍ਹਾਂ ਦੀ ਯਾਦ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 24 ਅਕਤੂਬਰ 2026, ਦਿਨ ਸ਼ਨੀਵਾਰ ਨੂੰ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਸਾਹਿਬਵਾਰਾ ਪਾਤਸ਼ਾਹੀ ਨੌਵੀਂ, ਫੇਜ਼-5, ਮੁਹਾਲੀ ਵਿਖੇ ਹੋਵੇਗੀ।
ਇਸ ਮੌਕੇ ਪਰਿਵਾਰ ਵੱਲੋਂ ਸਾਕ-ਸਬੰਧੀਆਂ, ਮਿੱਤਰਾਂ, ਸਾਹਿਤਕ ਹਲਕਿਆਂ ਨਾਲ ਜੁੜੀਆਂ ਸ਼ਖ਼ਸੀਅਤਾਂ ਅਤੇ ਸਮੂਹ ਸਨੇਹੀਆਂ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿਛੜੀ ਰੂਹ ਨਮਿੱਤ ਅਰਦਾਸ ਕਰਨ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੀ ਅਪੀਲ ਕੀਤੀ ਗਈ ਹੈ।







