- ਤਿਲਕ ਵਰਮਾ ਤੇ ਨਿਤੀਸ਼ ਰੈੱਡੀ ਨੇ ਭਾਰਤ ਨੂੰ ਹਾਰਿਆ ਹੋਇਆ ਮੈਚ ਜਿਤਾਇਆ
- ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ
- 5 ਮੈਚਾਂ ਦੀ ਟੀ-20 ਸੀਰੀਜ਼ ਵਿੱਚ ਭਾਰਤ ਨੇ ਬਣਾਈ 2-0 ਦੀ ਬੜ੍ਹਤ
ਨਵੀਂ ਦਿੱਲੀ, 24 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਰਤ ਨੇ ਦੂਜੇ ਟੀ-20 ਮੈਚ ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਸੀਰੀਜ਼ ਵਿੱਚ 2-0 ਦੀ ਬੜ੍ਹਤ ਬਣਾ ਲਈ ਹੈ। ਭਾਰਤ ਦੀ ਜਿੱਤ ਵਿੱਚ ਤਿਲਕ ਵਰਮਾ ਅਤੇ ਨਿਤੀਸ਼ ਕੁਮਾਰ ਰੈੱਡੀ ਨੇ ਅਹਿਮ ਭੂਮਿਕਾ ਨਿਭਾਈ।
181 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤੀ ਟੀਮ ਨੇ 14.5 ਓਵਰਾਂ ਵਿੱਚ 112 ਦੌੜਾਂ ’ਤੇ 6 ਵਿਕਟਾਂ ਗੁਆ ਦਿੱਤੀਆਂ ਸਨ। ਇਸ ਮੁਸ਼ਕਲ ਸਥਿਤੀ ਵਿੱਚ ਤਿਲਕ ਵਰਮਾ ਅਤੇ ਨਿਤੀਸ਼ ਰੈੱਡੀ ਨੇ ਸੱਤਵੀਂ ਵਿਕਟ ਲਈ ਸਿਰਫ਼ 30 ਗੇਂਦਾਂ ਵਿੱਚ 69 ਦੌੜਾਂ ਦੀ ਸਾਂਝੇਦਾਰੀ ਕਰਦਿਆਂ ਭਾਰਤ ਨੂੰ ਜਿੱਤ ਦਿਵਾਈ।
ਤਿਲਕ ਵਰਮਾ ਨੇ 26 ਗੇਂਦਾਂ ਵਿੱਚ 51 ਦੌੜਾਂ ਬਣਾਈਆਂ, ਜਿਸ ਵਿੱਚ 6 ਚੌਕੇ ਅਤੇ ਇੱਕ ਛੱਕਾ ਸ਼ਾਮਲ ਸੀ। ਉੱਥੇ ਹੀ ਨਿਤੀਸ਼ ਕੁਮਾਰ ਰੈੱਡੀ ਨੇ ਮਹਿਜ਼ 13 ਗੇਂਦਾਂ ਵਿੱਚ 26 ਦੌੜਾਂ ਦੀ ਤੇਜ਼ ਪਾਰੀ ਖੇਡੀ। ਦੋਵਾਂ ਬੱਲੇਬਾਜ਼ਾਂ ਦੀ ਸ਼ਾਨਦਾਰ ਸਾਂਝੇਦਾਰੀ ਨੇ ਭਾਰਤ ਨੂੰ ਸੀਰੀਜ਼ ਵਿੱਚ ਲਗਾਤਾਰ ਦੂਜੀ ਜਿੱਤ ਦਿਵਾਈ।







