Punjab News: ਨਸ਼ੇ ਨੇ ਨਿਗਲਿਆ ਇੱਕ ਹੋਰ ਨੌਜਵਾਨ, 24 ਸਾਲਾ ਬਲਕਰਨ ਸਿੰਘ ਦੀ ਮੌਤ

Top Trending News ਪੰਜਾਬ

 

Punjab News: ਨਸ਼ੇ ਨੇ ਨਿਗਲਿਆ ਇੱਕ ਹੋਰ ਨੌਜਵਾਨ, 24 ਸਾਲਾ ਬਲਕਰਨ ਸਿੰਘ ਦੀ ਮੌਤ

ਹਠੂਰ (ਲੁਧਿਆਣਾ), 25 ਅਕਤੂਬਰ 2026: ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਠੂਰ ਵਿੱਚ 24 ਸਾਲਾ ਨੌਜਵਾਨ ਬਲਕਰਨ ਸਿੰਘ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਉਸ ਦੀ ਮੌਤ ਦਾ ਕਾਰਨ ਚਿੱਟੇ ਨਸ਼ੇ ਦੀ ਵੱਧ ਮਾਤਰਾ ਲੈਣਾ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।

ਮ੍ਰਿਤਕ ਦੀ ਪਛਾਣ ਬਲਕਰਨ ਸਿੰਘ ਪੁੱਤਰ ਬਲਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾਂਦਾ ਹੈ ਕਿ ਬਲਕਰਨ ਖੇਡਾਂ ਨਾਲ ਜੁੜਿਆ ਹੋਇਆ ਸੀ ਅਤੇ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਂਦਾ ਸੀ। ਸਥਾਨਕ ਜਾਣਕਾਰੀ ਮੁਤਾਬਕ, ਉਹ ਪਿਛਲੇ ਇੱਕ ਸਾਲ ਤੋਂ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਿਆ ਸੀ।

ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਵੀ ਦਾਖ਼ਲ ਕਰਵਾਇਆ ਗਿਆ ਸੀ, ਪਰ ਕਰੀਬ ਇੱਕ ਹਫ਼ਤੇ ਬਾਅਦ ਉਹ ਵਾਪਸ ਘਰ ਆ ਗਿਆ। ਐਤਵਾਰ ਸਵੇਰੇ ਉਸ ਨੂੰ ਮ੍ਰਿਤਕ ਪਾਇਆ ਗਿਆ।

ਬਲਕਰਨ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੀ ਪਤਨੀ ਕੈਨੇਡਾ ਵਿੱਚ ਰਹਿੰਦੀ ਹੈ। ਦੋਵਾਂ ਵਿਚਕਾਰ ਵਿਵਾਦ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਇਸ ਘਟਨਾ ਨੇ ਪਿੰਡ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਮੁੜ ਉਜਾਗਰ ਕੀਤੀ ਹੈ।