ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ’ਚ ਕਰਨਗੇ ਚੋਣ ਮੁਹਿੰਮ ਦੀ ਸ਼ੁਰੂਆਤ

Top Trending News ਚੰਡੀਗੜ੍ਹ ਪੰਜਾਬ

 

ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ’ਚ ਕਰਨਗੇ ਚੋਣ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ 26 ਅਕਤੂਬਰ 2026:

ਪੰਜਾਬ ਵਿੱਚ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਚੋਣਾਂ ਦੇ ਮੱਦੇਨਜ਼ਰ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਕਾਂਗਰਸ ਵੱਲੋਂ ਆਪਣੀਆਂ ਸਿਆਸੀ ਗਤੀਵਿਧੀਆਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ।

ਕਾਂਗਰਸ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਪਹੁੰਚਣਗੇ। ਉਨ੍ਹਾਂ ਦੇ ਦੌਰੇ ਨੂੰ ਪੰਜਾਬ ਵਿੱਚ ਪਾਰਟੀ ਦੀ ਚੋਣ ਮੁਹਿੰਮ ਤੇਜ਼ ਕਰਨ ਦੇ ਯਤਨਾਂ ਵਜੋਂ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਪਾਰਟੀ ਵੱਲੋਂ ਸੂਬੇ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਗਤੀ ਦੇਣ ’ਤੇ ਧਿਆਨ ਦਿੱਤਾ ਜਾਵੇਗਾ।