- ਸੀਵਰੇਜ ਬੋਰਡ ਦੇ ਆਊਟਸੋਰਸਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈ ਮੀਟਿੰਗ
- ਸੀਵਰੇਜ਼ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਇਕ ਹਫ਼ਤੇ ਦੇ ਵਿੱਚ ਬੋਰਡ ਵਿੱਚ ਮਰਜ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ, 29 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅੱਜ ਬਾਅਦ ਦੁਪਹਿਰ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ, 23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਕਣਕਵਾਲ ਆਦਿ ਆਗੂਆਂ ਦੇ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੀਟਿੰਗ ਕੀਤੀ ਗਈ। ਜਿਸ ਵਿੱਚ ਮੰਤਰੀ ਚੀਮਾਂ ਵਲੋਂ ਇਸ ਹਫਤੇ ਡਾਇਰੈਕਟਰ ਸਥਾਨਕ ਸਰਕਾਰਾਂ ਨਾਲ ਮੀਟਿੰਗ ਕਰਕੇ ਸੀਵਰੇਜ ਬੋਰਡ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਸੀਵਰੇਜ ਬੋਰਡ ਦੇ ਕਟਰੈਕਟ ਤੇ ਕਰਨ ਦਾ ਭਰੋਸਾ ਦਿੱਤਾ ਗਿਆ।
ਉਨਾਂ ਵਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਜੁਆਇੰਟ ਸੈਕਟਰੀ ਨੂੰ ਇਹ ਹਦਾਇਤ ਕੀਤੀ ਗਈ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾ ਨੂੰ ਬਿਨਾਂ ਕਿਸੇ ਦੇਰੀ ਸਥਾਨਕ ਸਰਕਾਰਾਂ ਵਿਭਾਗ ਵਿੱਚ ਲਿਆਂਦਾ ਜਾਵੇ । ਜਥੇਬੰਦੀ ਨੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਜਥੇਬੰਦੀ ਦੀ ਮਿਹਨਤ ਸਦਕਾ ਉਹਨਾਂ ਵੱਲੋਂ ਮੈਨੇਜਰ ਪਰਸੋਨਲ ਜਨਰਲ ਐਡਮਨ ਵੱਲੋਂ ਇੱਕ ਪੱਤਰ ਡਾਇਰੈਕਟਰ ਸਰਕਾਰਾਂ ਵਿਭਾਗ ਪੰਜਾਬ ਨੂੰ ਭਿਜਵਾਇਆ ਗਿਆ ਹੈ। ਜਿਸ ਵਿੱਚ ਸੀਵਰੇਜ ਬੋਰਡ ਦੇ ਅਧਿਕਾਰੀਆਂ ਵੱਲੋਂ ਇਹ ਸਪਸ਼ਟ ਕੀਤਾ ਗਿਆ ਹੈ ਕਿ ਇਹਨਾਂ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ਤੇ ਕਰਨਾ ਬਣਦਾ ਹੈ ਕਿਉਂਕਿ ਇਹਨਾਂ ਮੁਲਾਜ਼ਮਾਂ ਤੂੰ ਬਗੈਰ ਵਾਟਰ ਸਪਲਾਈ ਤੇ ਸੀਵਰੇਜ ਸਿਸਟਮ ਚਲਾਉਣਾ ਬਹੁਤ ਔਖਾ ਹੋ ਜਾਵੇਗਾ ਜਿਸ ਦੇ ਲਈ ਸੀਵਰੇਜ ਬੋਰਡ ਦੀ ਉੱਚ ਅਧਿਕਾਰੀਆਂ ਵੱਲੋਂ ਆਊਟਸੋਰਸ ਮੁਲਾਜ਼ਮਾਂ ਦੀ ਹੱਕ ਵਿੱਚ ਪੁਰਜ਼ੋਰ ਸਿਫਾਰਸ਼ਾਂ ਕੀਤੀਆਂ ਗਈਆਂ ਹਨ ਇਸ ਮੌਕੇ ਨਿੱਜੀ ਸਹਾਇਕ ਮਲਕੀਤ ਸਿੰਘ, ਯਾਦਵਿੰਦਰ ਸਿੰਘ ਯਾਦੀ, ਪਰਦੀਪ ਸਿੰਘ ਭੀਖੀ ਆਦਿ ਹਾਜ਼ਰ ਸਨ।







