ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਧਰਨੇ ਵਿੱਚ ਪੁੱਜੇ ਪ੍ਰਗਟ ਸਿੰਘ
ਮਾਨਸਾ, 30 ਅਕਤੂਬਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਸ਼ੁੱਕਰਵਾਰ ਨੂੰ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਮਾਨਸਾ ਵਿੱਚ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਮੌਜੂਦ ਸਨ।
ਧਰਨੇ ਦੌਰਾਨ ਪ੍ਰਗਟ ਸਿੰਘ ਨੇ ਭਾਮੇ ਕਲਾਂ ਵਾਸੀ ਮਰਹੂਮ ਦਲਜੀਤ ਸਿੰਘ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦਲਜੀਤ ਸਿੰਘ ਦੀ ਨਸ਼ਿਆਂ ਦੀ ਲਤ ਕਾਰਨ ਮੌਤ ਹੋਈ ਸੀ। ਪ੍ਰਗਟ ਸਿੰਘ ਨੇ ਮਰਹੂਮ ਦੀ ਮਾਤਾ ਅਤੇ ਪਤਨੀ ਨਾਲ ਦੁੱਖ ਸਾਂਝਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਕਾਂਗਰਸ ਪਾਰਟੀ ਪੀੜਤ ਪਰਿਵਾਰ ਦੇ ਨਾਲ ਪੂਰੀ ਦ੍ਰਿੜਤਾ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣਾ ਸਮੇਂ ਦੀ ਵੱਡੀ ਲੋੜ ਹੈ ਅਤੇ ਨਸ਼ਿਆਂ ਕਾਰਨ ਆਪਣੇ ਜੀਅ ਗੁਆ ਚੁੱਕੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
ਪ੍ਰਗਟ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਅਤੇ ਸਮਾਜ ਨੂੰ ਮਿਲ ਕੇ ਠੋਸ ਕਦਮ ਚੁੱਕਣ ਦੀ ਲੋੜ ਹੈ।







