ਸਰਹੱਦੀ ਪਿੰਡ ਦੇ ਖੇਤਾਂ ’ਚੋਂ ਪਾਕਿਸਤਾਨੀ ਡਰੋਨ ਬਰਾਮਦ, BSF ਨੇ ਇਲਾਕੇ ਦੀ ਘੇਰਾਬੰਦੀ ਕਰ ਚਲਾਇਆ ਸਰਚ ਆਪ੍ਰੇਸ਼ਨ

Top Trending News ਕੌਮਾਂਤਰੀ ਪੰਜਾਬ

 

ਸਰਹੱਦੀ ਪਿੰਡ ਦੇ ਖੇਤਾਂ ’ਚੋਂ ਪਾਕਿਸਤਾਨੀ ਡਰੋਨ ਬਰਾਮਦ, BSF ਨੇ ਇਲਾਕੇ ਦੀ ਘੇਰਾਬੰਦੀ ਕਰ ਚਲਾਇਆ ਸਰਚ ਆਪ੍ਰੇਸ਼ਨ

ਝਬਾਲ (ਅੰਮ੍ਰਿਤਸਰ), 31 ਅਕਤੂਬਰ 2026: ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨ ਗਤੀਵਿਧੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲੇ ਵਿੱਚ ਸਰਹੱਦੀ ਪਿੰਡ ਨੌਸ਼ਿਹਰਾ ਢਾਲਾ ਦੇ ਖੇਤਾਂ ਵਿੱਚੋਂ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੂੰ ਇੱਕ ਪਾਕਿਸਤਾਨੀ ਡਰੋਨ ਮਿਲਿਆ ਹੈ। ਇਸ ਬਰਾਮਦਗੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ BSF ਦੀ 115ਵੀਂ ਬਟਾਲੀਅਨ ਦੀ ਟੀਮ ਵੱਲੋਂ ਸ਼ਨੀਵਾਰ ਸਵੇਰੇ ਸਰਹੱਦੀ ਇਲਾਕੇ ਵਿੱਚ ਰੋਜ਼ਾਨਾ ਦੀ ਤਰ੍ਹਾਂ ਗਸ਼ਤ ਕੀਤੀ ਜਾ ਰਹੀ ਸੀ। ਇਸੇ ਦੌਰਾਨ ਜਵਾਨਾਂ ਦੀ ਨਜ਼ਰ ਖੇਤਾਂ ਵਿੱਚ ਡਿੱਗੇ ਇੱਕ ਡਰੋਨ ’ਤੇ ਪਈ। ਜਾਂਚ ਦੌਰਾਨ ਇਸ ਨੂੰ ਸਰਹੱਦ ਪਾਰੋਂ ਆਇਆ ਪਾਕਿਸਤਾਨੀ ਡਰੋਨ ਦੱਸਿਆ ਗਿਆ।

ਡਰੋਨ ਮਿਲਣ ਦੀ ਸੂਚਨਾ ਮਿਲਦਿਆਂ ਹੀ BSF ਜਵਾਨਾਂ ਨੇ ਤੁਰੰਤ ਇਲਾਕੇ ਨੂੰ ਘੇਰੇ ਵਿੱਚ ਲੈ ਲਿਆ ਅਤੇ ਸੰਭਾਵਿਤ ਹੋਰ ਸ਼ੱਕੀ ਵਸਤੂਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ।

ਇਸ ਸਬੰਧੀ BSF ਅਧਿਕਾਰੀਆਂ ਵੱਲੋਂ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡਰੋਨ ਰਾਹੀਂ ਕਿਸੇ ਤਰ੍ਹਾਂ ਦੀ ਖੇਪ ਭੇਜੀ ਗਈ ਸੀ ਜਾਂ ਨਹੀਂ, ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।