ਪ੍ਰੋ. ਜਸਵੰਤ ਗੱਜਣਮਾਜਰਾ ਵੱਲੋਂ ਹਲਕਾ ਅਮਰਗੜ੍ਹ ਤੋਂ ਮੁੜ ਉਮੀਦਵਾਰ ਬਣਾਏ ਜਾਣ ’ਤੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ

Top Trending News ਪੰਜਾਬ
  • ਪ੍ਰੋ. ਜਸਵੰਤ ਗੱਜਣਮਾਜਰਾ ਵੱਲੋਂ ਹਲਕਾ ਅਮਰਗੜ੍ਹ ਤੋਂ ਮੁੜ ਉਮੀਦਵਾਰ ਬਣਾਏ ਜਾਣ ’ਤੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ
  • ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮਨੀਸ਼ ਸਿਸੋਦੀਆ ਵੱਲੋਂ ਜਤਾਏ ਭਰੋਸੇ ਨੂੰ ਵੱਡਾ ਮਾਣ ਅਤੇ ਜ਼ਿੰਮੇਵਾਰੀ ਦੱਸਿਆ
  • ਪਾਰਟੀ ਆਗੂਆਂ ਅਤੇ ਵਰਕਰਾਂ ਦਾ ਪਿਆਰ, ਸਹਿਯੋਗ ਤੇ ਵਿਸ਼ਵਾਸ ਮੇਰੀ ਸਭ ਤੋਂ ਵੱਡੀ ਤਾਕਤ : ਪ੍ਰੋ. ਗੱਜਣਮਾਜਰਾ

ਅਮਰਗੜ੍ਹ/ਮਾਲੇਰਕੋਟਲਾ, 31 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਅਮਰਗੜ੍ਹ ਤੋਂ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਹੈ।

ਪ੍ਰੋ. ਗੱਜਣਮਾਜਰਾ ਨੇ ਵਿਸ਼ੇਸ਼ ਤੌਰ ’ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸ੍ਰੀ ਮਨੀਸ਼ ਸਿਸੋਦੀਆ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਉੱਪਰ ਮੁੜ ਭਰੋਸਾ ਜਤਾਉਣਾ ਉਨ੍ਹਾਂ ਲਈ ਬਹੁਤ ਵੱਡੇ ਮਾਣ ਅਤੇ ਸਨਮਾਨ ਵਾਲੀ ਗੱਲ ਹੈ।

ਉਨ੍ਹਾਂ ਕਿਹਾ ਕਿ ਇਹ ਭਰੋਸਾ ਉਨ੍ਹਾਂ ਲਈ ਕੇਵਲ ਸਿਆਸੀ ਜ਼ਿੰਮੇਵਾਰੀ ਨਹੀਂ, ਸਗੋਂ ਹਲਕਾ ਅਮਰਗੜ੍ਹ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਮ ਮੌਕਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਵਚਨਬੱਧ ਹਨ।

ਪ੍ਰੋ. ਗੱਜਣਮਾਜਰਾ ਨੇ ਹਲਕਾ ਅਮਰਗੜ੍ਹ ਦੇ ਆਮ ਆਦਮੀ ਪਾਰਟੀ ਦੇ ਸਮੂਹ ਸਤਿਕਾਰਯੋਗ ਆਗੂਆਂ, ਅਹੁਦੇਦਾਰਾਂ ਅਤੇ ਮਿਹਨਤੀ ਵਰਕਰਾਂ ਦਾ ਵੀ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਮਿਲਿਆ ਪਿਆਰ, ਸਹਿਯੋਗ ਅਤੇ ਵਿਸ਼ਵਾਸ ਹਮੇਸ਼ਾ ਉਨ੍ਹਾਂ ਲਈ ਪ੍ਰੇਰਨਾ ਸਰੋਤ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਜਨਤਕ ਨੁਮਾਇੰਦੇ ਲਈ ਲੋਕਾਂ ਦਾ ਵਿਸ਼ਵਾਸ ਸਭ ਤੋਂ ਵੱਡੀ ਪੂੰਜੀ ਹੁੰਦਾ ਹੈ ਅਤੇ ਇਸ ਵਿਸ਼ਵਾਸ ਨੂੰ ਕਾਇਮ ਰੱਖਣਾ ਉਸ ਦੀ ਨੈਤਿਕ ਜ਼ਿੰਮੇਵਾਰੀ ਵੀ ਬਣਦੀ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਉਮੀਦਾਂ, ਮੁਸ਼ਕਲਾਂ ਅਤੇ ਲੋੜਾਂ ਨੂੰ ਹਮੇਸ਼ਾ ਪਹਿਲ ਦੇਣਗੇ ਅਤੇ ਹਲਕੇ ਦੀ ਤਰੱਕੀ ਤੇ ਭਲਾਈ ਲਈ ਆਪਣੇ ਯਤਨ ਜਾਰੀ ਰੱਖਣਗੇ।

ਅੰਤ ਵਿੱਚ ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਜਤਾਇਆ ਗਿਆ ਭਰੋਸਾ ਅਤੇ ਵਰਕਰਾਂ ਵੱਲੋਂ ਮਿਲਿਆ ਪਿਆਰ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ, ਜਿਸ ’ਤੇ ਖਰਾ ਉਤਰਨ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ।