ਵੋਟਾਂ ਦੀ ਕਥਿਤ ਚੋਰੀ ਨੂੰ ਲੈ ਕੇ INDIA ਗੱਠਜੋੜ ਦਾ ਮੋਰਚਾ, ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ

Top Trending News ਦਿੱਲੀ ਰਾਸ਼ਟਰੀ

 

ਵੋਟਾਂ ਦੀ ਕਥਿਤ ਚੋਰੀ ਨੂੰ ਲੈ ਕੇ INDIA ਗੱਠਜੋੜ ਦਾ ਮੋਰਚਾ, ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ

ਨਵੀਂ ਦਿੱਲੀ, 1 ਨਵੰਬਰ 2026: ਚੋਣ ਪ੍ਰਕਿਰਿਆ ਅਤੇ ਵੋਟਾਂ ਦੀ ਕਥਿਤ ਹੇਰਾਫੇਰੀ ਦੇ ਮੁੱਦੇ ਨੂੰ ਲੈ ਕੇ INDIA ਗੱਠਜੋੜ ਨੇ ਆਪਣੀ ਆਵਾਜ਼ ਤੇਜ਼ ਕਰ ਦਿੱਤੀ ਹੈ। ਗੱਠਜੋੜ ਵੱਲੋਂ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਗੰਭੀਰ ਦੋਸ਼ ਲਗਾਉਂਦਿਆਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ।

ਘੁਬਾਇਆ ਨੇ ਦੋਸ਼ ਲਾਇਆ ਕਿ ਗਿਆਨੇਸ਼ ਕੁਮਾਰ ਨੇ ਭਾਜਪਾ ਦੇ ਹੱਕ ਵਿੱਚ ਕਥਿਤ ਵੋਟ ਚੋਰੀ ਨੂੰ ਆਸਾਨ ਬਣਾਇਆ ਅਤੇ ਚੋਣਾਂ ਨਾਲ ਸਬੰਧਤ ਨਿਯਮਾਂ ਤੇ ਪ੍ਰਕਿਰਿਆਵਾਂ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਕਾਰਨ ਕਈ ਅਜਿਹੇ ਵੋਟਰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਗਏ, ਜੋ ਵੋਟ ਪਾਉਣਾ ਚਾਹੁੰਦੇ ਸਨ।

ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ INDIA ਗੱਠਜੋੜ ਵਿੱਚ ਸ਼ਾਮਲ ਸਾਰੀਆਂ ਪਾਰਟੀਆਂ ਇਸ ਮੁੱਦੇ ’ਤੇ ਇਕਜੁੱਟ ਹਨ। ਉਨ੍ਹਾਂ ਅਨੁਸਾਰ ਗੱਠਜੋੜ ਦੀ ਮੰਗ ਹੈ ਕਿ ਗਿਆਨੇਸ਼ ਕੁਮਾਰ ਵਿਰੁੱਧ ਕਾਰਵਾਈ ਕੀਤੀ ਜਾਵੇ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਬਣਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਜ਼ੋਰ ਦਿੱਤਾ ਕਿ ਦੇਸ਼ ਵਿੱਚ ਹਰ ਵੋਟਰ ਦੀ ਵੋਟ ਉਸ ਦੀ ਇੱਛਾ ਅਨੁਸਾਰ ਦਰਜ ਹੋਣੀ ਯਕੀਨੀ ਬਣਾਈ ਜਾਵੇ।