ਹਾਦਸੇ ਨੇ ਉਜਾੜੇ ਦੋ ਪਰਿਵਾਰ! ਹਨੀ ਸਿੰਘ ਦੇ ਭਤੀਜੇ ਦੀ ਸੜਕ ਹਾਦਸੇ ’ਚ ਮੌਤ, ਦੋਸਤ ਨੇ ਵੀ ਤੋੜਿਆ ਦਮ

Top Trending News ਪੰਜਾਬ

 

ਹਾਦਸੇ ਨੇ ਉਜਾੜੇ ਦੋ ਪਰਿਵਾਰ! ਹਨੀ ਸਿੰਘ ਦੇ ਭਤੀਜੇ ਦੀ ਸੜਕ ਹਾਦਸੇ ’ਚ ਮੌਤ, ਦੋਸਤ ਨੇ ਵੀ ਤੋੜਿਆ ਦਮ

ਜਲੰਧਰ, 1 ਨਵੰਬਰ 2026: ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ਦੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਹਨੀ ਸਿੰਘ ਦੇ ਭਤੀਜੇ ਦੀ ਪੰਜਾਬ ਦੇ ਜਲੰਧਰ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਸ ਹਾਦਸੇ ਵਿੱਚ ਉਸ ਦੇ ਨਾਲ ਕਾਰ ਵਿੱਚ ਸਵਾਰ ਇੱਕ ਦੋਸਤ ਨੇ ਵੀ ਦਮ ਤੋੜ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਸਵੇਰ ਸਮੇਂ ਉਸ ਵੇਲੇ ਵਾਪਰਿਆ, ਜਦੋਂ ਹਨੀ ਸਿੰਘ ਦਾ ਭਤੀਜਾ ਆਪਣੇ ਦੋਸਤ ਨਾਲ ਇੱਕ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਘਰ ਵਾਪਸ ਪਰਤ ਰਿਹਾ ਸੀ। ਰਸਤੇ ਵਿੱਚ ਉਨ੍ਹਾਂ ਦੀ ਕਾਰ ਦੀ ਟੱਕਰ ਇੱਕ ਟਰੈਕਟਰ-ਟਰਾਲੀ ਨਾਲ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤਰ ਸੀ। ਇਸ ਦੁਖਦਾਈ ਘਟਨਾ ਦੀ ਜਾਣਕਾਰੀ ਹਨੀ ਸਿੰਘ ਨੇ ਖੁਦ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਸਾਂਝੀ ਕੀਤੀ ਅਤੇ ਪਰਿਵਾਰਕ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਖ਼ਬਰ ਨਾਲ ਸੰਗੀਤ ਜਗਤ ਅਤੇ ਪਰਿਵਾਰਕ ਹਲਕਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।